ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
14 ਫਰਵਰੀ ਨੂੰ ਪਟਿਆਲਾ ਦੀ ਢਾਈ ਸ਼ਤਾਬਦੀਆਂ ਪੁਰਾਣੀ ਵਿਰਾਸਤ ਤੋਂ ਜਾਣੂ ਕਰਵਾਏਗੀ ਹੈਰੀਟੇਜ ਵਾਕ
February 11, 2025
-14-

Rajni / Patiala

ਏ.ਡੀ.ਸੀ. ਇਸ਼ਾ ਸਿੰਗਲ ਨੇ ਜਾਰੀ ਕੀਤਾ ਵਾਲੀ ਪਟਿਆਲਾ ਦੀ ਵਿਰਾਸਤੀ ਸੈਰ ਦਾ ਪੋਸਟਰ
- 14 ਫਰਵਰੀ ਨੂੰ ਪਟਿਆਲਾ ਦੀ ਢਾਈ ਸ਼ਤਾਬਦੀਆਂ ਪੁਰਾਣੀ ਵਿਰਾਸਤ ਤੋਂ ਜਾਣੂ ਕਰਵਾਏਗੀ ਹੈਰੀਟੇਜ ਵਾਕ
ਪਟਿਆਲਾ, 10 ਫਰਵਰੀ:
ਪਟਿਆਲਾ ਦੇ ਏ.ਡੀ.ਸੀ. (ਜ) ਇਸ਼ਾ ਸਿੰਗਲ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਟਿਆਲਾ ਫਾਊਂਡੇਸ਼ਨ ਵੱਲੋਂ 14 ਫਰਵਰੀ ਨੂੰ ਸਵੇਰੇ 8.30 ਵਜੇ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋਣ ਵਾਲੀ ਹੈਰੀਟੇਜ ਵਾਕ (ਵਿਰਾਸਤੀ ਸੈਰ) ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਇਸ ਵਾਕ ਦੇ ਨੋਡਲ ਅਫ਼ਸਰ ਆਰ.ਟੀ.ਓ. ਨਮਨ ਮਾਰਕੰਨ, ਪਟਿਆਲਾ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਰਵੀ ਆਹਲੂਵਾਲੀਆ ਤੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੀ ਮੌਜੂਦ ਸਨ।
ਏ.ਡੀ.ਸੀ. ਇਸ਼ਾ ਸਿੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਇਹ ਵਿਰਾਸਤੀ ਸੈਰ ਸਾਡੀ ਨੌਜਵਾਨ ਪੀੜ੍ਹੀ ਤੇ ਆਮ ਨਾਗਰਿਕਾਂ ਨੂੰ ਸ਼ਹਿਰ ਦੇ ਵਿਰਾਸਤੀ ਸਥਾਨਾਂ ਦੀ ਸੈਰ ਕਰਵਾਏਗੀ।
ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੀ ਢਾਈ ਸ਼ਤਾਬਦੀਆਂ ਪੁਰਾਣੀ ਵਿਰਾਸਤ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੈਰੀਟੇਜ ਫੈਸਟੀਵਲ ਅਹਿਮ ਸਾਬਤ ਹੋ ਰਿਹਾ ਹੈ, ਇਸੇ ਤਹਿਤ ਹੀ ਵਿਰਾਸਤੀ ਸੈਰ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਉਲੀਕੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 14 ਫਰਵਰੀ ਨੂੰ ਪਟਿਆਲਾ ਫਾਊਂਡੇਸ਼ਨ ਦੇ ਪ੍ਰਾਜੈਕਟ 'ਆਈ ਹੈਰੀਟੇਜ' ਤਹਿਤ ਕਰਵਾਈ ਜਾਣ ਵਾਲੀ ਵਿਰਾਸਤੀ ਸੈਰ ਪਟਿਆਲਾ ਦੀਆਂ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਸ਼ਹਿਰ ਦੇ ਅੰਦਰ-ਅੰਦਰ ਬਣੇ ਹੋਏ ਵਿਰਾਸਤੀ ਰਸਤੇ ਤੋਂ ਹੁੰਦੇ ਹੋਏ ਪੁਰਾਣੇ ਸ਼ਹਿਰ ਦੀ ਸੈਰ ਕਰੇਗੀ ਤੇ ਇਸ 'ਚ ਸ਼ਾਮਲ ਵਿਦਿਆਰਥੀਆਂ ਤੇ ਆਮ ਸ਼ਹਿਰੀਆਂ ਨੂੰ ਰਸਤੇ 'ਚ ਆਏ ਹਰ ਸਥਾਨ ਦਾ ਮਹੱਤਵ ਦੱਸਿਆ ਜਾਵੇਗਾ।
*******
ਫੋਟੋ ਕੈਪਸ਼ਨ-ਏ.ਡੀ.ਸੀ. (ਜ) ਇਸ਼ਾ ਸਿੰਗਲ ਹੈਰੀਟੇਜ ਵਾਕ ਦਾ ਪੋਸਟਰ ਜਾਰੀ ਕਰਦੇ ਹੋਏ। ਉਨ੍ਹਾਂ ਦੇ ਨਾਲ ਆਰ.ਟੀ.ਓ. ਨਮਨ ਮਾਰਕੰਨ, ਸੀ.ਐਮ.ਐਫ.ਓ. ਡਾ. ਨਵਜੋਤ ਸ਼ਰਮਾ ਤੇ ਰਵੀ ਆਹਲੂਵਾਲੀਆ।

Powered by Froala Editor

14


Recommended Posts