Repoter..Rajni
ਸ੍ਰੀ ਗੁਰੂ ਰਵਿਦਾਸ ਮਹਾਰਾਜ " />
ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਦੇ ਨਗਰ ਕੀਰਤਨ ਸਬੰਧ ‘ਚ ਸਕੂਲਾਂ,ਕਾਲਜਾਂ,ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ' ਛੁੱਟੀ ਘੋਸਿਤ ਕਰਨ ਦੀ ਮੰਗ
February 11, 2025
-648-

Rajni / Patiala

Repoter..Rajni
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਦੇ ਨਗਰ ਕੀਰਤਨ ਸਬੰਧ ‘ਚ ਸਕੂਲਾਂ,ਕਾਲਜਾਂ,ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ' ਛੁੱਟੀ ਘੋਸਿਤ ਕਰਨ ਦੀ ਮੰਗ

ਜਰਨਲ ਸਹਾਇਕ ਟੂ ਡਿਪਟੀ ਕਮਿਸ਼ਨਰ ਰਿਚਾ ਗੋਇਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਤੇ ਪ੍ਰਬੰਧ ਕੀਤੇ ਜਾਣਗੇ

ਪਟਿਆਲਾ, 10 ਫ਼ਰਵਰੀ:ਅੱਜ ਨੈਸ਼ਨਲ ਸਡਿਊਡਲ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਦੇ ਹਵਾਲੇ ਨਾਲ ਜਰਨਲ ਸਹਾਇਕ ਟੂ ਡਿਪਟੀ ਕਮਿਸ਼ਨਰ ਨੂੰ ਵਫ਼ਦ ਮਿਲਿਆ ਅਤੇ ਮੰਗ ਪੱਤਰ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਸ੍ਰੀ ਗੁਰੂ ਰਵਿਦਾਸ ਹਰਿਮੰਦਰ ਸਾਹਿਬ ਫੈਕਟਰੀ ਏਰੀਆ ਪਟਿਆਲਾ ਵਿਖੇ ਅਤੇ ਜਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਬੜ੍ਹੀ ਧੂਮ-ਧਾਮ ਨਾਲ ਸੰਗਤਾਂ ਵੱਲੋਂ ਮਨਾਇਆ ਜਾਂਦਾ ਹੈ ਅਤੇ ਗੁਰਪੂਰਬ ਤੋਂ ਇੱਕ ਦਿਨ ਪਹਿਲਾ ਵਿਸਾਲ ਨਗਰ ਕੀਰਤਨ ਕੱਢਿਆ ਜਾਂਦਾ ਹੈ।ਵਫ਼ਦ ਵਿੱਚ ਸ਼ਾਮਲ ਸੁਖਵਿੰਦਰ ਸਿੰਘ,ਰਾਜਨ ਭਟੌਏ,ਗੁਰਪ੍ਰੀਤ ਸਿੰਘ ਘੋਲੀ, ਨਰਿੰਦਰ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਜੀਤੀ, ਗੁਰਦੇਵ ਰਾਮ,ਸਤਵਿੰਦਰ ਸਿੰਘ, ਅਮਰੀਕ ਸਿੰਘ, ਰਮਨਦੀਪ ਸਿੰਘ,ਰਮਨ ਸਿੰਘ ਸਰਪੰਚ , ਧਰਮਪਾਲ ਸਿੰਘ, ਅਮਰਜੀਤ ਲਾਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਅਤੇ ਬੱਚਿਆਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਾ ਹੁੰਦਾ ਹੈ। ਇਸ ਪੱਤਰ ਰਾਹੀਂ ਡਿਪਟੀ ਕਮਿਸ਼ਨਰ ਨੂੰ ਲਿਖਿਆ ਗਿਆ ਕਿ ਨਗਰ ਕੀਰਤਨ ਨੂੰ ਮੁੱਖ ਰੱਖਦੇ ਹੋਏ ਸਕੂਲਾਂ,ਕਾਲਜਾਂ,ਵਿਦਿਅਕ ਅਦਾਰਿਆਂ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਅੱਧੇ ਦਿਨ ਦੀ ' ਛੁੱਟੀ ਘੋਸਿਤ ਕੀਤੀ ਜਾਵੇ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਦੋ ਦਿਨ 11 ਫਰਵਰੀ ਅਤੇ 12 ਫਰਵਰੀ ਨੂੰ ਸ਼ਰਾਬ ਦੀ ਵਿਕਾਰੀ ਅਤੇ ਮੀਟ ਦੀਆਂ ਦੁਕਾਨਾਂ 'ਤੇ ਵਿਕਰੀ ਦੀ ਪਾਬੰਦੀ ਲਗਾਈ ਜਾਣ ਦੀ ਮੰਗ ਕੀਤੀ ਗਈ ਹੈ।ਇਥੇ ਵਰਨਣਯੋਗ ਹੈ ਕਿ ਜੰਲਧਰ ਸਿਵਲ ਪ੍ਰਸ਼ਾਸਨ ਨੇ ਗੁਰਪੂਰਬ ਨੂੰ ਧਿਆਨ ਵਿੱਚ ਰੱਖਦਿਆਂ ਦੋ ਦਿਨਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਬੰਦੀਆਂ ਹੁਕਮ ਜਾਰੀ ਕੀਤੇ ਹੋਏ ਹਨ ।ਡਾਂ ਪ੍ਰੀਤ ਯਾਦਵ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਵੀ ਆਪਣੇ ਪ੍ਰਸ਼ਾਸਨਿਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਪਾਬੰਦੀਆਂ ਦੇ ਹੁਕਮ ਜਾਰੀ ਕਰਨ ਦੀ ਪਟਿਆਲਾ ਦੀਆਂ ਪ੍ਰਮੁੱਖ ਜਥੇਬੰਦੀਆਂ ਸ੍ਰੀ ਗੁਰੂ ਰਵੀਦਾਸ ਸਭਾ ਫੈਕਟਰੀ ਏਰੀਆ ਪਟਿਆਲਾ,ਗੁਰੂ ਰਵੀਦਾਸ ਨੌਜਵਾਨ ਸਭਾ,ਸ਼੍ਰੀ ਗੁਰੂ ਰਵੀਦਾਸ ਵੈਲਫੇਅਰ ਸੁਸਾਇਟੀ, ਡਾ ਅੰਬਦੇਕਰ ਯੂਥ ਕਲੱਬ ਦੁਆਰਾ ਮੰਗ ਕੀਤੀ ਗਈ। ਜਰਨਲ ਸਹਾਇਕ ਟੂ ਡਿਪਟੀ ਕਮਿਸ਼ਨਰ ਰਿਚਾ ਗੋਇਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਤੇ ਪ੍ਰਬੰਧ ਕੀਤੇ ਜਾਣਗੇ।


Powered by Froala Editor

648


Recommended Posts