ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ : ਅਨੁਪ੍ਰਿਤਾ ਜੌਹਲ
February 11, 2025
-

Rajni / Patiala

Repoter..Rajni

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ : ਅਨੁਪ੍ਰਿਤਾ ਜੌਹਲ

-ਦਾਅਵੇ ਤੇ ਇਤਰਾਜ 11 ਫਰਵਰੀ ਤੋਂ 18 ਫਰਵਰੀ ਤੱਕ ਹੋਣਗੇ ਦਰਜ, ਇਤਰਾਜਾਂ ਦਾ ਨਿਪਟਾਰਾ 27 ਤੱਕ ਤੇ ਵੋਟਰ ਰੋਲ ਦੀ ਅੰਤਿਮ ਪ੍ਰਕਾਸ਼ਨਾ ਦੀ 3 ਮਾਰਚ ਨੂੰ - ਏ.ਡੀ.ਸੀ. ਜੌਹਲ

ਪਟਿਆਲਾ, 10  ਫਰਵਰੀ

      ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਯੋਗਤਾ ਮਿਤੀ 1 ਮਾਰਚ 2025 ਅਨੁਸਾਰ  ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

             ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਅੱਜ ਮਿਤੀ 10 ਫਰਵਰੀ 2025 ਨੂੰ ਕਰ ਦਿੱਤੀ ਗਈ ਹੈ। ਅਨੁਪ੍ਰਿਤਾ ਜੌਹਲ ਨੇ ਇਸ ਸਬੰਧੀ ਅੱਜ ਸਮੂਹ ਐਸ.ਡੀ.ਐਮਜ-ਕਮ-ਮੰਡਲ ਚੋਣਕਾਰ ਅਫ਼ਸਰਾਂ ਨਾਲ ਇੱਕ ਆਨਲਾਈਨ ਮੀਟਿੰਗ ਕਰਦਿਆਂ ਦੱਸਿਆ ਕਿ ਦਾਅਵੇ/ ਇਤਰਾਜ ਦਰਜ਼ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ 2025 ਤੱਕ ਹੋਵੇਗੀ ਅਤੇ ਪ੍ਰਾਪਤ ਦਾਅਵੇ/ਇਤਰਾਜ ਦਾ ਨਿਪਟਾਰਾ ਮਿਤੀ 27 ਫਰਵਰੀ 2025 ਤੱਕ ਹੋਵੇਗਾ ਅਤੇ ਵੋਟਰ ਰੋਲ ਦੀ ਅੰਤਿਮ (ਫਾਈਨਲ) ਪ੍ਰਕਾਸ਼ਨਾ ਦੀ ਮਿਤੀ 03 ਮਾਰਚ 2025 ਨੂੰ ਕੀਤੀ ਜਾਵੇਗੀ।

                  ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਸਾਰੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ 14 ਫਰਵਰੀ 2025 ਦਿਨ ਸ਼ੁਕਰਵਾਰ ਅਤੇ 15 ਫਰਵਰੀ 2025 ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਪੇਂਡੂ ਖੇਤਰ ਦੇ ਪੋਲਿੰਗ ਬੂਥਾਂ ‘ਤੇ ਲਗਵਾਉਣਗੇ ਤਾਂ ਜੋ ਕਿ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚੜ ਸਕੇ।

                ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬਲਾਕ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨਾਲ ਤੁਰੰਤ ਸੰਪਰਕ ਕਰਨਗੇ, ਆਮ ਲੋਕਾਂ ਦੀ ਜਾਣਕਾਰੀ ਲਈ ਆਪਣੇ ਖੇਤਰ ਦੇ ਪਿੰਡਾਂ ਵਿਚ ਸੁਧਾਈ ਸਬੰਧੀ ਮੁਨਿਆਦੀ ਕਰਵਾਉਣਗੇ ਅਤੇ ਸੁਧਾਈ ਨਾਲ ਸਬੰਧਤ ਕੰਮਾਂ ਲਈ ਆਪਣਾ ਲਈ ਪੂਰਨ ਸਹਿਯੋਗ ਦੇਣਗੇ।

Powered by Froala Editor


Recommended Posts