Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਵੱਲੋਂ ਇਤਿਹਾਸਕ ਨਾਟਕ 'ਸਰਹਿੰਦ ਦੀ ਦੀਵਾਰ' ਦਾ ਮੰਚਨ 13 ਫਰਵਰੀ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ 'ਚ ਹੋਵੇਗਾ
February 12, 2025
-13-

S M Singh / Patiala

Repoter..Rajni
ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਵੱਲੋਂ ਇਤਿਹਾਸਕ ਨਾਟਕ 'ਸਰਹਿੰਦ ਦੀ ਦੀਵਾਰ' ਦਾ ਮੰਚਨ 13 ਫਰਵਰੀ ਨੂੰ ਹਰਪਾਲ ਟਿਵਾਣਾ ਕਲਾ ਕੇਂਦਰ 'ਚ ਹੋਵੇਗਾ
-ਮਨੀਸ਼ਾ ਰਾਣਾ ਤੇ ਜਸ਼ਨਪ੍ਰੀਤ ਕੌਰ ਗਿੱਲ ਵੱਲੋਂ ਲੋਕਾਂ ਨੂੰ ਇਤਿਹਾਸਕ ਨਾਟਕ ਦੇਖਣ ਦਾ ਸੱਦਾ, ਕੋਈ ਪਾਸ ਨਹੀਂ, ਐਂਟਰੀ ਫ਼੍ਰੀ, ਪੋਸਟਰ ਕੀਤਾ ਜਾਰੀ
ਪਟਿਆਲਾ, 11 ਫਰਵਰੀ:
ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 13 ਫਰਵਰੀ ਨੂੰ ਸ਼ਾਮ 6 ਵਜੇ ਪ੍ਰਸਿੱਧ ਅਦਾਕਾਰਾ ਤੇ ਹਰਮਨ ਪਿਆਰੀ ਸ਼ਖ਼ਸੀਅਤ ਪਦਮ ਸ੍ਰੀ ਨਿਰਮਲ ਰਿਸ਼ੀ ਵੱਲੋਂ ਨਾਟਕ 'ਸਰਹਿੰਦ ਦੀ ਦੀਵਾਰ' ਦਾ ਮੰਚਨ ਇੱਥੇ ਨਾਭਾ ਰੋਡ 'ਤੇ ਸਥਿਤ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਹੋਵੇਗਾ।
ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਇਸ ਨਾਟਕ ਦਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਮਰਹੂਮ ਨਾਟਕਕਾਰ ਹਰਪਾਲ ਟਿਵਾਣਾ ਵੱਲੋਂ ਲਿਖੇ ਇਸ ਇਤਿਹਾਸਕ ਨਾਟਕ ਦਾ ਸੰਗੀਤ ਮਰਹੂਮ ਜਗਜੀਤ ਸਿੰਘ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਤੇ ਮਨਪਾਲ ਟਿਵਾਣਾ ਸਮੇਤ ਹੋਰ ਪ੍ਰਸਿੱਧ ਅਦਾਕਾਰ ਆਪਣੀ ਭੂਮਿਕਾ ਨਿਭਾਉਣਗੇ।
ਮਨੀਸ਼ਾ ਰਾਣਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮਹਾਨ ਤੇ ਇਤਿਹਾਸਕ ਨਾਟਕ ਨੂੰ ਦੇਖਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਦਾਖਲਾ ਬਿਲਕੁਲ ਮੁਫ਼ਤ ਹੈ। ਉਨ੍ਹਾਂ ਦੱਸਿਆ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਮਹਾਨ ਕੁਰਬਾਨੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਸ ਇਸ ਨਾਟਕ ਵਿੱਚ ਇਤਿਹਾਸ ਦੇ ਦਿਲ ਕੰਬਾਊ ਘਟਨਾਕ੍ਰਮ ਨੂੰ ਹੂ-ਬ-ਹੂ ਪੇਸ਼ ਕੀਤਾ ਜਾਵੇਗਾ।
ਮਨੀਸ਼ਾ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦੇਖ ਰੇਖ ਹੇਠ ਕਰਵਾਇਆ ਜਾ ਰਿਹਾ ਇਹ ਨਾਟਕ ਲੋਕਾਂ ਦੇ ਇਤਿਹਾਸਕ ਗਿਆਲ ਵਿੱਚ ਵਾਧਾ ਕਰੇਗਾ। ਇਸ ਮੌਕੇ ਇਸ ਨਾਟਕ ਦੇ ਨੋਡਲ ਅਫ਼ਸਰ ਤੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ।
************
ਫੋਟੋ ਕੈਪਸ਼ਨ-ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਸਰਹਿੰਦ ਦੀ ਦੀਵਾਰ ਨਾਟਕ ਦਾ ਪੋਸਟਰ ਜਾਰੀ ਕਰਦੇ ਹੋਏ। ਉਨ੍ਹਾਂ ਦੇ ਨਾਲ ਏ.ਸੀ.ਏ. ਪੀ.ਡੀ.ਏ. ਜਸ਼ਨਪ੍ਰੀਤ ਕੌਰ ਗਿੱਲ ਵੀ ਨਜ਼ਰ ਆ ਰਹੇ ਹਨ।

Powered by Froala Editor

13


Recommended Posts