ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਭਾਸ਼ਾ ਵਿਭਾਗ, ਪੰਜਾਬ ਵੱਡੇ ਪੱਧਰ ਤੇ ਮਨਾਏਗਾ ਕੌਮਾਂਤਰੀ ਮਾਤ-ਭਾਸ਼ਾ ਦਿਵਸ
February 19, 2025
-

Rajni / Patiala

Repoter..Rajni

ਭਾਸ਼ਾ ਵਿਭਾਗ, ਪੰਜਾਬ ਵੱਡੇ ਪੱਧਰ ਤੇ ਮਨਾਏਗਾ ਕੌਮਾਂਤਰੀ ਮਾਤ-ਭਾਸ਼ਾ ਦਿਵਸ

ਪਟਿਆਲਾ, 18 ਫਰਵਰੀ:
ਭਾਸ਼ਾ ਵਿਭਾਗ, ਪੰਜਾਬ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਸਬੰਧੀ ਚਾਰ ਸਮਾਗਮ ਕਰਵਾਏ ਜਾਣਗੇ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਿਖੇ 18 ਤੋਂ 22 ਫਰਵਰੀ ਤੱਕ ਹੋਣ ਵਾਲੇ ਪੰਜ ਰੋਜ਼ਾ ਸਾਹਿਤ ਉਤਸਵ ਦੌਰਾਨ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਹਾਲ ਦੇ ਸਾਹਮਣੇ ਖੁੱਲ੍ਹੇ ਪੰਡਾਲ ਵਿੱਚ ਵੱਖ-ਵੱਖ ਵੰਨਗੀਆਂ ਦੇ ਸਮਾਗਮ ਕਰਵਾਏ ਜਾਣਗੇ। ਜਿਨ੍ਹਾਂ ਦੀ ਸ਼ੁਰੂਆਤ 19 ਫਰਵਰੀ ਨੂੰ ਸ਼ਾਮ ਪੰਜ ਵਜੇ ਉਸਤਾਦ ਨੀਲੇ ਖਾਂ ਗਜ਼ਲ, ਕਵਾਲੀ ਅਤੇ ਸਾਹਿਤਕ ਗੀਤਾਂ ਨਾਲ ਕਰਨਗੇ। ਅਗਲੇ ਦਿਨ 20 ਫਰਵਰੀ ਨੂੰ ਉੱਘੇ ਸੂਫੀ ਗਾਇਕ ਬੀਰ ਸਿੰਘ 3 ਵਜੇ ਬਾਅਦ ਦੁਪਹਿਰ ਸੱਭਿਅਕ ਗਾਇਕੀ ਦੇ ਰੰਗ ਬਖੇਰਨਗੇ। 21 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਹਾਸ ਰਸ ਕਵੀ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਪੰਜਾਬੀ ਦੀਆਂ ਵੱਖ-ਵੱਖ ਉਪ-ਭਾਸ਼ਾਵਾਂ ਤੇ ਹਿੰਦੀ ਦੇ ਨਾਮਵਰ ਕਵੀ ਸ਼ਿਰਕਤ ਕਰਨਗੇ।
  ਇਸੇ ਦਿਨ ਪੰਜਾਬੀ ਭਾਸ਼ਾ ਦਾ ਭਵਿੱਖ: ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ‘ਤੇ ਹੋਣ ਵਾਲੀ ਗੋਸ਼ਟੀ ਵਿੱਚ ਡਾ. ਜੋਗਾ ਸਿੰਘ, ਡਾ. ਬੂਟਾ ਸਿੰਘ ਬਰਾੜ, ਡਾ. ਸਰਬਜੀਤ ਸਿੰਘ ਅਤੇ ਡਾ. ਸਿਕੰਦਰ ਸਿੰਘ ਨਾਲ ਡਾ. ਰਾਜਵਿੰਦਰ ਸਿੰਘ ਸੰਵਾਦ ਰਚਾਉਣਗੇ। ਸ. ਜ਼ਫ਼ਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦਾ ਮਨੋਰਥ ਨਵੀਂ ਪੀੜ੍ਹੀ ਨੂੰ ਮਾਤ ਭਾਸ਼ਾ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਾ ਹੈ ਅਤੇ ਮਾਤ ਭਾਸ਼ਾ ਨੂੰ ਸੰਜੀਵ ਰੱਖਣ ਲਈ ਕੀਤੇ ਜਾ ਸਕਦੇ ਉਪਰਾਲਿਆਂ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਲੇਖਕਾਂ, ਬੁੱਧੀਜੀਵੀਆਂ ਤੇ ਪੰਜਾਬੀ ਪ੍ਰੇਮੀਆਂ ਨੂੰ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ।

Powered by Froala Editor


Recommended Posts