ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ   
ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ
August 1, 2026
Sri-Guru-Ravi-Das-Ji-Jivan-Di-Si

Dharaledar Bureau / Punjab

ਸੰਗਰੂਰ/ਸੁਨਾਮ, 1 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ। ਇਸ ਮੌਕੇ ਪਿੰਡ ਦੇ ਸਰਪੰਚ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਸਮਾਜ ਨੂੰ ਬਰਾਬਰੀ, ਆਪਸੀ ਭਾਈਚਾਰੇ, ਸੱਚ, ਮਿਹਨਤ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਉੱਚੇ ਆਦਰਸ਼ਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਮਾਜ ਵਿੱਚ ਸਮਾਨਤਾ, ਸਮਾਜਿਕ ਸਦਭਾਵਨਾ ਅਤੇ ਆਪਸੀ ਏਕਤਾ ਦਾ ਸੰਦੇਸ਼ ਹੋਰ ਮਜ਼ਬੂਤ ਹੋਵੇਗਾ। ਡਾਕੂਮੈਂਟਰੀ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਪ੍ਰੇਰਣਾ ਪ੍ਰਾਪਤ ਕੀਤੀ।

Sri Guru Ravi Das Ji Jivan Di Sikhya


Recommended Posts