ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
20 ਫਰਵਰੀ ਨੂੰ ਸਮੂਹ ਸ਼ਹਿਰਵਾਸੀਆਂ ਨੂੰ ਮੇਲੇ ਵਿੱਚ ਸ਼ਾਮਲ ਹੋਣ ਦਾ ਦਿੱਤਾ ਹਾਰਦਿਕ ਸੱਦਾ
February 19, 2025
-

Rajni / Patiala

Repoter..Rajni

ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਈਟ ਰਾਈਟ ਵਾਕਾਥੋਨ (ਸੈਰ) ਅਤੇ ਈਟ ਰਾਈਟ ਮੇਲੇ ਦਾ ਪੋਸਟਰ
20 ਫਰਵਰੀ ਨੂੰ ਸਮੂਹ ਸ਼ਹਿਰਵਾਸੀਆਂ ਨੂੰ ਮੇਲੇ ਵਿੱਚ ਸ਼ਾਮਲ ਹੋਣ ਦਾ ਦਿੱਤਾ ਹਾਰਦਿਕ ਸੱਦਾ
ਪਟਿਆਲਾ 18 ਫਰਵਰੀ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ
ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਮੇਲੇ ਦਾ ਪੋਸਟਰ ਜਾਰੀ ਕੀਤਾ । ਇਹ ਮੇਲਾ 20 ਫਰਵਰੀ ਨੂੰ ਤ੍ਰਿਪੜੀ ਪਾਰਕ ਮੇਨ ਬਜਾਰ ਨੇੜੇ
ਸਿਵਲ ਡਿਸਪੈਂਸਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ । ਮੇਲੇ ਦੀ ਸ਼ੁਰੂਆਤ ਈਟ ਰਾਈਟ ਵਾਕਾਥੋਨ (ਸੈਰ) ਸਵੇਰੇ 7-00 ਵਜੇ ਤੋਂ ਵਾਕਾਥੋਨ
ਦੀ ਸਮਾਪਤੀ ਤੱਕ ਕੀਤੀ ਜਾਵੇਗੀ ਅਤੇ ਸਵੇਰੇ 10 ਵਜੇ ਤੋਂ 4 ਵਜੇ ਤੱਕ ਈਟ ਰਾਈਟ ਮੇਲਾ ਆਯੋਜਿਤ ਕੀਤਾ ਜਾਵੇਗਾ । ਇਸ ਮੌਕੇ ਉਹਨਾਂ ਦੇ
ਨਾਲ ਜ਼ਿਲ੍ਹਾ ਸਿਹਤ ਅਫਸਰ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ ।
ਉਹਨਾਂ ਕਿਹਾ ਕਿ ਇਹ ਮੇਲਾ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ
ਯੋਗ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਈਟ ਰਾਈਟ ਸੈਲਫੀ ਪੁਆਇੰਟ, ਨੁੱਕੜ ਨਾਟਕ, ਸਭਿਆਚਾਰਕ
ਪ੍ਰੋਗਰਾਮ, ਜ਼ਿਲ੍ਹਾ ਪਟਿਆਲਾ ਦੇ ਪ੍ਰਸਿੱਧ ਭੋਜਨ ਦੇ ਫੂਡ ਸਟਾਲ , ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ, ਰਿਟੈਲਸ ਦੇ ਸਟਾਲ ਅਤੇ ਪ੍ਰਦਰਸ਼ਨੀ
ਮੇਲੇ ਦਾ ਆਕਰਸ਼ਣ ਕੇਂਦਰ ਹੋਣਗੇ । ਉਹਨਾਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ੳਹ ਇਸ ਮੇਲੇ ਦਾ ਹਿੱਸਾ ਬਣ ਕੇ ਮੇਲੇ ਦਾ ਆਨੰਦ ਜਰੂਰ
ਮਾਨਣ

Powered by Froala Editor


Recommended Posts