ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
February 19, 2025
-

Rajni / Patiala

Repoter..Rajni

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

ਪਟਿਆਲਾ, 18 ਫਰਵਰੀ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਅਤੇ ਐਡੀਸਨਲ ਮੈਂਬਰ ਸਕੱਤਰ ਕੇਵਲ ਕ੍ਰਿਸ਼ਨ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਦੀਪਤੀ ਗੋਇਲ ਦੇ ਨਾਲ ਕੇਂਦਰੀ ਜੇਲ੍ਹ, ਪਟਿਆਲਾ ਦਾ ਨਿਰੀਖਣ ਕੀਤਾ।

  ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਨਿੱਜੀ ਤੌਰ 'ਤੇ ਹਰ ਬੈਰਕ ਦਾ ਦੌਰਾ ਕੀਤਾ। ਇਸ ਮੌਕੇ ਜੱਜ ਸਾਹਿਬਾਨ ਨੇ ਜੇਲ 'ਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ 'ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਦੌਰੇ ਦੌਰਾਨ ਮਾਨਯੋਗ ਜੱਜਾਂ ਨੇ ਜੇਲ੍ਹ ਦੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਵੀ ਚੈੱਕ ਕੀਤਾ।

        ਇਸ ਤੋਂ ਇਲਾਵਾ, ਮਾਣਯੋਗ ਜੱਜਾਂ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਉਪਾਵਾਂ ਦੀ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ।

ਇਸ ਮੌਕੇ ਮੈਡਮ ਦੀਪਤੀ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ 0175-2306500 ਅਤੇ ਨਾਲਸਾ ਹੈਲਪਲਾਈਨ ਨੰਬਰ 15100 'ਤੇ ਸੰਪਰਕ ਕਰ ਸਕਦੇ ਹਨ।


Powered by Froala Editor


Recommended Posts