ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ   
-ਸਰਕਾਰੀ ਮਹਿੰਦਰਾ ਕਾਲਜ ਦੇ ਵਿਦਿਆਰਥੀਆਂ ਕੇ.ਵੀ.ਕੇ. ਦਾ ਕੀਤਾ ਦੌਰਾ
February 19, 2025
-

Rajni / Patiala

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਾਲਜ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ
-ਸਰਕਾਰੀ ਮਹਿੰਦਰਾ ਕਾਲਜ ਦੇ ਵਿਦਿਆਰਥੀਆਂ ਕੇ.ਵੀ.ਕੇ. ਦਾ ਕੀਤਾ ਦੌਰਾ
ਪਟਿਆਲਾ, 19 ਫਰਵਰੀ:
 
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ  ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ 60 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ ਕੀਤਾ।
ਸੈਮੀਨਾਰ ਵਿੱਚ ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਡਾ. ਹਰਦੀਪ ਸਿੰਘ ਸਭਿਖੀ ਨੇ ਕੇ.ਵੀ.ਕੇ. ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਕਰਕੇ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ। ਡਾ. ਸਭਿਖੀ ਨੇ ਉਹਨਾਂ ਨੂੰ ਇਕ ਸਿਹਤਮੰਦ ਜੀਵਨ ਜਿਊਣ ਲਈ ਸ਼ਹਿਦ ਦੀ ਰੋਜ਼ਾਨਾ ਵਰਤੋਂ ਕਰਨ ਅਤੇ ਮਧੂਮੱਖੀ ਪਾਲਣ ਬਾਰੇ ਬਾਰੇ ਵੀ ਜਾਣਕਾਰੀ ਦਿੱਤੀ। 
ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਪਰਾਲੀ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਲੋੜੀਂਦੀ ਤਬਦੀਲੀ ਬਾਰੇ ਵੀ ਜਾਣਕਾਰੀ ਦਿੱਤੀ। 
ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਥਾਪਿਤ ਵੱਖ ਵੱਖ ਢੰਗਾਂ ਨਾਲ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਸੰਭਾਲ ਦੀਆਂ ਪ੍ਰਦਰਸ਼ਨੀਆਂ ਦੇਖੀਆਂ ਅਤੇ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਸੰਭਾਲ ਅਤੇ ਕਣਕ ਦੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਦੀ ਜਾਣਕਾਰੀ ਲਈ। ਇਸ ਦੌਰਾਨ ਉਹਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ ਵੱਖ ਯੂਨਿਟਾਂ ਜਿਵੇਂ ਕਿ ਤਕਨਾਲੋਜੀ ਪਾਰਕ, ਮਸ਼ੀਨਰੀ ਬੈਂਕ ਅਤੇ ਫਲ਼ ਅਤੇ ਸਬਜ਼ੀਆਂ ਦੀ ਘਰੇਲੂ ਬਗੀਚੀ ਦਾ ਵੀ ਦੌਰਾ ਕੀਤਾ।
ਇਸ ਸੈਮੀਨਾਰ ਵਿੱਚ ਕਾਲਜ ਦੇ ਜੀਵ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਲਖਵਿੰਦਰ ਕੌਰ, ਹਰਸਿਮਰਤ ਕੌਰ ਅਤੇ ਰਾਜਿੰਦਰ ਕੌਰ ਨੇ ਵੀ ਸ਼ਿਰਕਤ ਕੀਤੀ ਅਤੇ ਕੇ.ਵੀ.ਕੇ. ਪਟਿਆਲਾ ਦਾ ਧੰਨਵਾਦ ਕੀਤਾ

Powered by Froala Editor


Recommended Posts