ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਮਿਸ਼ਨ ਫਤਿਹ- ਦੇ ਨਾਮ ਉੱਤੇ ਹੋ ਰਹੀ ਹੈ ਨੌਟੰਕੀ, ਰਵਨੀਤ ਬਿੱਟੂ ਅਤੇ ਸੀ. ਐਮ. ਉਤੇ ਗਰਜੇ ਸਿਮਰਜੀਤ ਸਿੰਘ ਬੈਂਸ
June 26, 2020
Daily-Dharaledar-Online-News-Vie

Daily Dharaledar / Punjab

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਕਿਸਾਨ ਬਚਾਓ ਪੰਜਾਬ ਬਚਾਓ ਮੁਹਿਮ ਤਹਿਤ ਸਾਈਕਲ ‘ਤੇ ਪਾਰਟੀ ਵਰਕਰਾਂ ਸਮੇਤ ਕੁਰਾਲੀ ਪਹੁੰਚੇ। ਇਸ ਮੌਕੇ ਗੁਰਪ੍ਰੀਤ ਜਿੰਮੀ ਜ਼ਿਲ੍ਹਾ ਮੁਖੀ ਬੀ ਸੀ ਵਿੰਗ ਲੋਕ ਇਨਸਾਫ ਪਾਰਟੀ ਨੇ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ। ਮੁੱਖ ਮੰਤਰੀ ਅਮਰਿੰਦਰ ਸਿੰਘ -ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਉਹ ਆਪਣੀ ਗੁਫਾ ਵਿਚ ਬੈਠ ਕੇ ਮਿਸ਼ਨ ਫਤਿਹ ਦਾ ਨਾਅਰਾ ਦੇ ਰਹੇ ਹਨ, ਜਦੋਂਕਿ ਖੁਦ ਵਿਦੇਸ਼ੀ ਪਤਵੰਤਿਆਂ ਦੀ ਸੇਵਾ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਮਿਸ਼ਨ ਫਤਹਿ ਦੇ ਨਾਮ ‘ਤੇ ਸਿਹਤ ਮੰਤਰੀ ਅਤੇ ਪ੍ਰਸ਼ਾਸਨ ਸਿਰਫ ਚਾਲਬਾਜ਼ੀ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਵਿੱਚ ਕੋਰੋਨਾ ਟੈਸਟ ਦਾ ਘਪਲਾ ਕੀਤਾ ਜਾ ਰਿਹਾ ਹੈ। ਸਿਮਰਜੀਤ ਬੈਂਸ ਨੇ ਕਾਂਗਰਸ ਮੰਤਰੀ ਰਵਨੀਤ ਬਿੱਟੂ -ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਲੋਕ ਸਭਾ ਵਿਚ ਕੋਈ ਲਾਭ ਨਹੀਂ ਹੈ ਜਾਂ ਉਹ ਮੀਡੀਆ ਵਿਚ ਆਉਣ ਲਈ ਸਿਰਫ ਬੇਤੁਕੀ ਗੱਲਾਂ ਕਰਦੇ ਹਨ।

Daily Dharaledar Online News Views and Reviews


Recommended Posts