ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ
February 22, 2025
-

Rajni / Patiala

Repoter..Rajni

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਸਬੰਧੀ ਨਿਰਦੇਸ਼ ਜਾਰੀ
ਪਟਿਆਲਾ, 21 ਫਰਵਰੀ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ 21 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਬੀ.ਐਨ.ਐਸ. ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 4 ਅਪ੍ਰੈਲ ਤੱਕ ਸਵੇਰੇ ਸਮਾਂ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਬੀ.ਐਨ.ਐਸ ਲਗਾਈ ਜਾਂਦੀ ਹੈ, ਜਿਸ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ ਲਗਾਈ ਜਾਂਦੀ ਹੈ।

Powered by Froala Editor


Recommended Posts