ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਸਿਆਸੀ ਪਾਰਟੀਆਂ ਬੂਥ ਲੈਵਲ ਏਜੰਟ ਜਲਦ ਤੋਂ ਜਲਦ ਨਿਯੁਕਤ ਕਰਨ –ਇਸ਼ਾ ਸਿੰਗਲ
February 24, 2025
-

Rajni / Patiala

Repoter..Rajni

ਸਿਆਸੀ ਪਾਰਟੀਆਂ ਬੂਥ ਲੈਵਲ ਏਜੰਟ ਜਲਦ ਤੋਂ ਜਲਦ ਨਿਯੁਕਤ ਕਰਨ –ਇਸ਼ਾ ਸਿੰਗਲ

ਪਟਿਆਲਾ 24 ਫਰਵਰੀ:

                        ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਦੌਰਾਨ ਇਸ਼ਾ ਸਿੰਗਲ ਨੇ ਸਿਆਸੀ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਆਪੋ ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਯਕੀਨੀ ਬਣਾਈ ਜਾਵੇ । ਉਹਨਾਂ ਕਿਹਾ ਕਿ ਬੂਥ ਲੈਵਲ ਏਜੰਟ ਦਾ ਮੁੱਖ ਕੰਮ ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਨਾਲ ਮਿਲ ਕੇ ਉਹਨਾਂ ਦੇ ਕੰਮ ਵਿੱਚ ਸਹਿਯੋਗ ਦੇਣਾ ਹੈ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ।

                          ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਲਈ ਬੂਥ ਲੈਵਲ ਏਜੰਟ ਦੀ ਤਾਇਨਾਤੀ ਕੀਤੀ ਜਾਣੀ ਹੈ । ਉਹਨਾਂ ਦੱਸਿਆ ਕਿ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵੱਲੋਂ ਤਾਇਨਾਤ ਬੂਥ ਲੈਵਲ ਏਜੰਟ ਪੋਲਿੰਗ ਬੂਥਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਇਸ ਨਾਲ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਹਟਾਉਣ, ਸੋਧ ਕਰਨ ਅਤੇ ਤਬਾਦਲੇ ਲਈ ਫਾਰਮ ਭਰਨ ਵਿੱਚ ਮਦਦ ਮਿਲੇਗੀ ।

                        ਇਸ਼ਾ ਸਿੰਗਲ ਨੇ ਦੱਸਿਆ ਕਿ ਬੂਥ ਲੈਵਲ ਏਜੰਟ ਵੈਰੀਫਿਕੇਸ਼ਨ ਦੌਰਾਨ ਘਰ-ਘਰ ਜਾ ਕੇ ਵੋਟਰਾਂ ਦੀ ਲਿਸਟ ਤਿਆਰ ਕਰਕੇ ਬੂੱਥ ਲੈਵਲ ਅਧਿਕਾਰੀ ਕੋਲ ਜਮ੍ਹਾ ਕਰਵਾਏਗਾ । ਉਹਨਾਂ ਇਹ ਵੀ ਕਿਹਾ ਕਿ ਬੂਥ ਲੈਵਲ ਏਜੰਟ ਆਪਣੇ ਅਧੀਨ ਆਉਂਦੇ ਏਰੀਏ ਵਿੱਚ ਆਉਂਦੇ ਵੋਟਰਾਂ ਨੂੰ ਵੋਟਾਂ ਸਬੰਧੀ ਜਾਗਰੂਕ ਅਤੇ ਪ੍ਰੇਰਿਤ ਕਰੇਗਾ। ਉਨਾਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੌਜੂਦਾ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੂਮਾਂਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੂਕਤੀ ਬਾਰੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ।

ਇਸ ਮੌਕੇ ਆਮ ਆਦਮੀ ਪਾਰਟੀ ਤੋਂ ਸੁਖਦੇਵ ਸਿੰਘ ਅਤੇ ਗੁਲਜ਼ਾਰ ਪਟਿਆਲਵੀ, ਕਾਂਗਰਸ ਪਾਰਟੀ ਤੋਂ ਮੋਹਿੰਦਰ ਸਿੰਘ , ਸ਼੍ਰੋਮਣੀ ਅਕਾਲੀ ਦਲ ਤੋਂ ਭੋਲਾ ਸਿੰਘ ਤੋਂ ਇਲਾਵਾ ਜ਼ਿਲ੍ਹਾ ਚੋਣ ਤਹਿਸੀਲਦਾਰ ਵਿਜੇ ਚੌਧਰੀ ਵੀ ਸ਼ਾਮਲ ਸਨ ।


Powered by Froala Editor


Recommended Posts