ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਡੀ.ਐਫ਼.ਐਸ.ਸੀ. ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
February 26, 2025
-

Rajni / Patiala

Repoter..Rajni
ਡੀ.ਐਫ਼.ਐਸ.ਸੀ. ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
ਡੀ.ਐਫ਼.ਐਸ.ਸੀ. ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
-ਕਿਹਾ, ਕਣਕ ਵੰਡ ਦੌਰਾਨ ਡਿਪੂ ਹੋਲਡਰਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਪਟਿਆਲਾ, 25 ਫਰਵਰੀ:
    ਪਟਿਆਲਾ ਦੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਪ੍ਰੀਤ ਕੌਰ ਨੇ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ, ਪ੍ਰਮੁੱਖ ਸਕੱਤਰ ਵਿਕਾਸ ਗਰਗ ਅਤੇ ਡਾਇਰੈਕਟਰ ਪੁਨੀਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਕਣਕ ਵੰਡ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸੇ ਤਹਿਤ ਹੀ ਪਟਿਆਲਾ ਜ਼ਿਲ੍ਹੇ ਅੰਦਰ ਵੀ ਕਣਕ ਵੰਡ ਦੀ ਚੈਕਿੰਗ ਕੀਤੀ ਜਾ ਰਹੀ ਹੈ। 
    ਰੂਪਪ੍ਰੀਤ ਕੌਰ ਨੇ ਦੱਸਿਆ ਕਿ ਰਾਜ ਦੇ ਖੁਰਾਕ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਧਰਮਿੰਦਰ ਸਿੰਘ, ਡਿਪੂ ਹੋਲਡਰ ਗ੍ਰੀਨ ਪਾਰਕ ਕਲੋਨੀ ਅਤੇ ਸੁਦਰਸ਼ਨ ਕਿੰਗਰ, ਡਿਪੂ ਹੋਲਡਰ ਤ੍ਰਿਪੜੀ ਵਿਖੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਚੱਲ ਰਹੀ ਮਹੀਨਾ ਜਨਵਰੀ ਤੋਂ ਮਾਰਚ ਤੱਕ ਵੰਡੀ ਜਾ ਰਹੀ ਕਣਕ ਦਾ ਅਚਨਚੇਤ ਜਾਇਜ਼ਾ ਲਿਆ। ਇਸ ਦੌਰਾਨ ਉਥੇ ਮੌਜੂਦ ਖਪਤਕਾਰਾਂ ਨੂੰ ਉਨ੍ਹਾਂ ਦੀ ਪਾਤਰਤਾ ਸਬੰਧੀ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਲਾਂ ਬਾਬਤ ਜਾਣਕੇ ਇਨ੍ਹਾਂ ਦੇ ਹੱਲ ਲਈ ਤੁਰੰਤ ਨਿਰਦੇਸ਼ ਦਿੱਤੇ। 
ਡੀ.ਐਫ.ਐਸ.ਸੀ. ਨੇ ਦੱਸਿਆ ਕਿ ਜਨਵਰੀ ਤੋਂ ਮਾਰਚ- 2025 ਤੱਕ ਦੀ ਕਣਕ ਦੀ ਵੰਡ ਦੌਰਾਨ ਪਹਿਲੀ ਵਾਰ ਸਮੂਹ ਜ਼ਿਲ੍ਹੇ ਵਿੱਚ 804 ਈ-ਪਾਜ਼ ਮਸ਼ੀਨਾਂ ਅਤੇ ਬਿਜਲਈ ਕੰਡੇ (ਇਲੈਕਟ੍ਰਿਕ ਭਾਰ ਤੋਲਕ ਮਸ਼ੀਨਾਂ) ਰਾਹੀਂ ਕਣਕ ਦੀ ਵੰਡ ਕੀਤੀ ਜਾ ਰਹੀ ਹੈ, ਤਾਂ ਜੋ ਖਪਤਕਾਰਾਂ ਨੂੰ ਉਨ੍ਹਾਂ ਦੀ ਪਾਤਰਤਾ ਅਨੁਸਾਰ ਸਹੀ ਮਿਕਦਾਰ ਅਤੇ ਗੁਣਵੱਤਾ ਵਾਲੀ ਕਣਕ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਜਿੱਥੇ ਉਹ ਖ਼ੁਦ ਫੀਲਡ ਵਿੱਚ ਜਾ ਰਹੇ ਹਨ, ਉਥੇ ਹੀ ਉਨ੍ਹਾਂ ਵੱਲੋਂ ਆਪਣੇ ਖੇਤਰੀ ਅਮਲੇ ਨੂੰ ਵੀ ਫੀਲਡ ਵਿੱਚ ਕਣਕ ਦੀ ਵੰਡ ਦੌਰਾਨ ਚੈਕਿੰਗ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਕਣਕ ਵੰਡ ਦੌਰਾਨ ਡਿਪੂ ਹੋਲਡਰਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਉਣਤਾਈ ਨਾ ਕੀਤੀ ਜਾ ਸਕੇ।
    ਰੂਪਪ੍ਰੀਤ ਕੌਰ ਨੇ ਹੋਰ ਦੱਸਿਆ ਕਿ ਫੀਲਡ ਵਿਜ਼ਿਟ ਦੌਰਾਨ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਡਿਪੂਆਂ ਉਪਰ ਨੋਟਿਸ ਬੋਰਡ ਅਤੇ ਸ਼ਿਕਾਇਤ ਬਕਸੇ ਲੱਗੇ ਹੋਣ ਸਮੇਤ ਚੇਅਰਮੈਨ, ਸਟੇਟ ਫੂਡ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਬਾਰੇ ਵੀ ਚੈਕਿੰਗ ਕੀਤੀ ਜਾ ਰਹੀ।
ਫੋਟੋ ਕੈਪਸ਼ਨ-ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ ਰੂਪਪ੍ਰੀਤ ਕੌਰ ਰਾਸ਼ਨ ਡਿਪੂਆਂ ਦਾ ਅਚਨਚੇਤ ਜਾਇਜ਼ਾ ਲੈਂਦੇ ਹੋਏ।

Powered by Froala Editor


Recommended Posts