ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬਾਲ ਮਜ਼ਦੂਰੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼
February 28, 2025
-

Rajni / Patiala

Repoter..Rajni

ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਬਾਲ ਮਜ਼ਦੂਰੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼
ਪਟਿਆਲਾ 27 ਫਰਵਰੀ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਰਾਜ ਵਿੱਚ ਬਾਲ
ਮਜਦੂਰੀ ਦੇ ਮੁਕੰਮਲ ਖਾਤਮੇ ਲਈ ਸਰਕਾਰ ਵੱਲੋਂ ਤਿਆਰ ਕੀਤੇ ਗਏ ਐਕਸ਼ਨ ਪਲਾਨ ਤਹਿਤ ਜ਼ਿਲ੍ਹਾ ਪੱਧਰ ‘ਤੇ ਬਣਾਈ ਟਾਸਕ ਫੋਰਸ ਦੀ
ਮੀਟਿੰਗ ਕੀਤੀ । ਡਾ: ਪ੍ਰੀਤੀ ਯਾਦਵ ਨੇ ਮੀਟਿੰਗ ਵਿੱਚ ਬਾਲ ਮਜਦੂਰੀ , ਬਾਲ ਭਿਖਿਆ   ਅਤੇ ਬਾਲ ਵਿਆਹ ਬਾਰੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕੋਈ
The Child and Adolescent Labour (Prohibition & regulation) Act 1986 ਤਹਿਤ ਦਿੱਤੀ ਗਈ ਹਦਾਇਤਾਂ ਦੀ ਪਾਲਣਾ
ਨਹੀ ਕਰਦਾ ਤਾਂ ਉਸ ਦੇ ਖਿਲਾਫ ਬੱਚਿਆਂ ਦੀ ਸੁਰੱਖਿਆ ਲਈ ਵੱਖ-ਵੱਖ ਕਾਨੂੰਨਾਂ ਅਧੀਨ   ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਹਨਾਂ ਕਿਹਾ ਕਿ
ਐਕਟ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ।

ਡਾ: ਪ੍ਰੀਤੀ ਯਾਦਵ ਨੇ ਬਾਲ ਉਲੰਘਣਾ ਦੀਆਂ ਸ਼ਿਕਾਇਤਾਂ ਦਾ ਜਾਇਜਾ ਲੈਂਦਿਆਂ ਕਿਹਾ ਕਿ ਬਾਲ ਮਜਦੂਰੀ , ਬਾਲ ਭਿਖਿਆ
ਅਤੇ ਬਾਲ ਵਿਆਹ ਸਬੰਧੀ ਕੋਈ ਵੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ ਤਾਂ ਉਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ
ਕੀਤਾ ਜਾਵੇ । ਉਹਨਾਂ ਸਮੂਹ ਐਸ.ਡੀ.ਐਮ.ਜ਼ ਨੂੰ ਵੀ ਹਦਾਇਤ ਕੀਤੀ ਕਿ ਸਬ-ਡਵੀਜ਼ਨਾਂ ਵਿੱਚ ਜੇਕਰ ਕੋਈ ਅਜਿਹੇ ਕੇਸ ਨਜ਼ਰ ਆਉਂਦੇ ਹਨ ਤਾਂ
ਉਹਨਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਕੌਰ, ਐਸਿਸਟੈਂਟ ਲੇਬਰ ਕਮਿਸ਼ਨਰ ਜਸਬੀਰ ਸਿੰਘ ਖਰੌੜ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ,ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Powered by Froala Editor


Recommended Posts