ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਰਹੇਗੀ ਜਾਰੀ-ਡਾ. ਨਾਨਕ ਸਿੰਘ
February 28, 2025
-

Rajni / Patiala

Repoter..Rajni

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਔਰਤ ਨਸ਼ਾ ਤਸਕਰ ਵੱਲੋਂ ਨਸ਼ੇ ਵੇਚਕੇ ਬਣਾਏ ਘਰ ਨੂੰ ਢਾਹਿਆ
-ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਰਹੇਗੀ ਜਾਰੀ-ਡਾ. ਨਾਨਕ ਸਿੰਘ
-ਨਸ਼ਾ ਤਸਕਰੀ ਨਾਲ 2016 ਤੋਂ ਜੁੜੀ ਰਿੰਕੀ ਵੱਲੋਂ ਮੰਦਿਰ ਦੀ ਜਮੀਨ 'ਤੇ ਨਜ਼ਾਇਜ਼ ਕਬਜ਼ਾ ਕਰਕੇ ਰੋੜੀ ਕੁੱਟ ਮੁਹੱਲੇ 'ਚ ਬਣਾਇਆ ਗਿਆ ਸੀ ਘਰ
ਪਟਿਆਲਾ, 27 ਫਰਵਰੀ:
ਪਟਿਆਲਾ ਪੁਲਿਸ ਨੇ ਅੱਜ ਨਸ਼ਾ ਤਸਕਰਾਂ ਵਿਰੁੱਧ ਇੱਕ ਨਿਵੇਕਲੀ ਤੇ ਵੱਡੀ ਕਾਰਵਾਈ ਕਰਦਿਆਂ ਇੱਥੇ ਰੋੜੀ ਕੁੱਟ ਮੁਹੱਲਾ ਵਿਖੇ ਔਰਤ ਨਸ਼ਾ ਤਸਕਰ ਰਿੰਕੀ ਪਤਨੀ ਲੇਟ ਬਲਬੀਰ ਸਿੰਘ ਵੱਲੋਂ ਨਸ਼ੇ ਵੇਚਕੇ ਬਣਾਏ ਗਏ ਦੋ-ਮੰਜ਼ਿਲਾ ਘਰ ਨੂੰ ਜੇ.ਸੀ.ਬੀ ਮਸ਼ੀਨਾਂ ਦੀ ਮਦਦ ਨਾਲ ਅੱਜ ਸ਼ਾਮ ਢਾਹ ਦਿੱਤਾ ਹੈ।
ਨਸ਼ਾ ਤਸਕਰੀ ਵਿਰੁੱਧ ਸਖ਼ਤ ਸੁਨੇਹਾ ਦਿੰਦਿਆਂ ਪਟਿਆਲਾ ਪੁਲਿਸ ਦੀ ਇਸ ਕਾਰਵਾਈ ਦੀ ਨਿਗਰਾਨੀ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਖ਼ੁਦ ਮੌਕੇ 'ਤੇ ਖੜ੍ਹਕੇ ਕੀਤੀ। ਐਸ.ਐਸ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਲੱਗੇ ਮਾੜੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਡਾ. ਨਾਨਕ ਸਿੰਘ ਨੇ ਦੱਸਿਆ ਕਿ ਰਿੰਕੀ ਵਿਰੁੱਧ 2016 ਤੋਂ ਹੁਣ ਤੱਕ ਕਰੀਬ 10 ਦੇ ਕਰੀਬ ਮਾਮਲੇ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਹਨ। ਇਸ ਔਰਤ ਨੇ ਗ਼ੈਰ ਕਾਨੂੰਨੀ ਤੌਰ 'ਤੇ ਇਹ ਘਰ ਪ੍ਰਾਚੀਨ ਵਾਮਨ ਅਵਤਾਰ ਮੰਦਿਰ ਦੀ ਜਮੀਨ ਉਪਰ ਨਾਜਾਇਜ਼ ਕਬਜ਼ਾ ਕਰਕੇ ਉਸਾਰਿਆ ਸੀ, ਜਿਸ ਨੂੰ ਢਾਹੁਣ ਦੇ ਹੁਕਮ ਹੋਏ ਹਨ, ਇਸ ਲਈ ਪਟਿਆਲਾ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਿਸ ਦੀ ਨਿਗਰਾਨੀ ਹੇਠ ਇਸ ਘਰ ਨੂੰ ਅੱਜ ਸ਼ਾਮ ਢੁਹਾ ਦਿੱਤਾ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਮੁਹੱਲਾ ਰੋੜੀ ਕੁੱਟ 'ਚ ਨਸ਼ਾ ਤਸਕਰੀ ਦੀਆਂ ਕਾਫ਼ੀ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਇਸ ਘਰ ਦੀ ਮਾਲਕਣ ਰਿੰਕੀ ਵੀ ਨਸ਼ਾ ਤਸਕਰੀ 'ਚ ਸ਼ਾਮਲ ਹੈ, ਜਿਸ ਵੱਲੋਂ ਨਸ਼ਾ ਤਸਕਰੀ ਰਾਹੀਂ ਕਮਾਏ ਪੈਸੇ ਨਾਲ ਹੀ ਇਹ ਘਰ ਨਜਾਇਜ਼ ਤੌਰ 'ਤੇ ਬਣਾਇਆ ਗਿਆ ਸੀ।
ਡਾ. ਨਾਨਕ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਇਹ ਔਰਤ ਰਿੰਕੀ ਪਹਿਲਾਂ ਵੀ 10 ਵਾਰ ਪੁਲਿਸ ਗ੍ਰਿਫ਼ਤ 'ਚ ਆ ਚੁੱਕੀ ਹੈ ਪ੍ਰੰਤੂ ਅਜੇ ਫਰਾਰ ਹੈ ਜਿਸ ਨੂੰ ਕਿ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਚਲਦਿਆਂ ਪਟਿਆਲਾ ਪੁਲਿਸ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਵੇਗੀ।
ਇਸ ਮੌਕੇ ਐਸ.ਪੀ. ਵੈਭਵ ਚੌਧਰੀ, ਬਤੌਰ ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਡੀ.ਐਸ.ਪੀ. ਸਿਟੀ-1 ਸਤਨਾਮ ਸਿੰਘ ਸੰਧੂ, ਡੀ.ਐਸ.ਪੀ. ਮਨੋਜ ਗੋਰਸੀ, ਡੀ.ਐਸ.ਪੀ. ਮਨਦੀਪ ਕੌਰ, ਡੀ.ਐਸ.ਪੀ. ਸਾਇਬਰ ਕ੍ਰਾਇਮ ਆਸਵੰਤ ਸਿੰਘ ਧਾਲੀਵਾਲ, ਇੰਚਾਰਜ ਕੋਤਵਾਲੀ ਡੀ.ਐਸ.ਪੀ. (ਪ੍ਰੋਬੇਸ਼ਨਰ) ਰਸ਼ਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਮੌਜੂਦ ਸਨ।
****
ਫੋਟੋ ਕੈਪਸ਼ਨ-ਪਟਿਆਲਾ ਦੇ ਰੋੜੀ ਕੁੱਟ ਮੁਹੱਲੇ ਵਿਖੇ ਔਰਤ ਨਸ਼ਾ ਤਸਕਰ ਰਿੰਕੀ ਵੱਲੋਂ ਬਣਾਏ ਦੋ ਮੰਜ਼ਿਲਾ ਘਰ ਨੂੰ ਪਟਿਆਲਾ ਪੁਲਿਸ ਵੱਲੋਂ ਜੇ.ਸੀ.ਬੀ. ਮਸ਼ੀਨਾਂ ਨਾਲ ਢਾਹੇ ਜਾਣ ਦੀਆਂ ਤਸਵੀਰਾਂ।

Powered by Froala Editor


Recommended Posts