June 26, 2020
Daily Dharaledar / Punjab
ਪੰਜਾਬ ਸਰਕਾਰ ਨੇ ਵੱਡੀ ਤਬਦੀਲੀ ਕਰਦੇ ਹੋਏ ਮੁੱਖ ਸੱਕਤਰ ਕਰਨ ਅਵਤਾਰ ਸਿੰਘ ਦੀ ਥਾਂ ਵਿੰਨੀ ਮਹਾਜਨ ਨੂੰ ਮੁੱਖ ਸਕੱਤਰ ਲਾ ਦਿੱਤਾ ਹੈ। ਕਰਨ ਅਵਤਾਰ ਸਿੰਘ ਨੂੰ ਸਪੈਸ਼ਲ ਚੀਫ ਸੈਕਟਰੀ ਲਾ ਦਿੱਤਾ ਗਿਆ ਹੈ। ਕਰਨ ਅਵਤਾਰ ਸਿੰਘ ਮੀਟਿੰਗ ਦੌਰਾਨ ਮੰਤਰੀਆਂ ਨਾਲ ਖਹਿਬੜਣ ਕਰਕੇ ਚਰਚਾ ਵਿੱਚ ਆਏ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸੁਲ੍ਹਾ ਕਰਵਾ ਦਿੱਤੀ ਸੀ ਪਰ ਹੁਣ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਹੈ। ਕਰਨ ਅਵਤਾਰ ਸਿੰਘ ਛੇਤੀ ਹੀ ਰਿਟਾਇਰਡ ਹੋਣ ਵਾਲੇ ਹਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਬਦਲ ਦਿੱਤਾ ਗਿਆ ਹੈ।
By-Dharaledar Bureau
Daily Dharaledar Online News Views and Reviews