ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪਟਿਆਲਾ ਦਿਹਾਤੀ ਹਲਕੇ ਦੇ 48 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦਾ ਦਿੱਤਾ ਆਸ਼ੀਰਵਾਦ
March 1, 2025
-

S M Singh / Patiala

Repoter..S.M singh

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਵੰਡੇ ਆਸ਼ੀਰਵਾਦ ਸਕੀਮ ਦੇ ਵਧਾਈ ਪੱਤਰ
ਪਟਿਆਲਾ ਦਿਹਾਤੀ ਹਲਕੇ ਦੇ 48 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦਾ ਦਿੱਤਾ ਆਸ਼ੀਰਵਾਦ
ਪਟਿਆਲਾ 28 ਫਰਵਰੀ:
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਕੁਲਵਿੰਦਰ ਕੌਰ ਦੀ ਅਗਵਾਈ ਹੇਠ ਸਮਾਜਿਕ ਨਿਆਂ
, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ
ਭਲਾਈ ਲਈ ਵਿਸ਼ੇਸ਼ ਉੱਦਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ 48 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ 51-
51 ਹਜ਼ਾਰ ਰੁਪਏ ਦੇ ਵਧਾਈ ਪੱਤਰ ਵੰਡੇ ਗਏ । 
ਇਸ ਸੈਮੀਨਾਰ ਮੌਕੇ ਲਾਭਪਾਤਰੀਆਂ ਲਈ ਦੁਪਿਹਰ
ਦਾ ਖਾਣਾ ਪੰਚਾਇਤ ਭਵਨ ਵਿਖੇ ਕੀਤਾ ਗਿਆ
  ਇਸ ਦੌਰਾਨ ਸਮਾਜ ਸੇਵੀ ਐਡਵੋਕੇਟ ਰਾਹੁਲ ਸਿੰਘ , ਕੌਂਸਲਰ ਜਸਵੀਰ ਸਿੰਘ ਗਾਂਧੀ,
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕੁਲਵਿੰਦਰ ਕੌਰ ਵੱਲੋਂ ਪੰਜਾਬ ਸਰਕਾਰ ਆਪ ਦੇ ਦੁਆਰ ਆਸ਼ੀਰਵਾਦ
ਸਕੀਮ ਤਹਿਤ ਵਧਾਈ ਪੱਤਰਾਂ ਦੀ ਵੰਡ ਕੀਤੀ ਗਈ । ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ
ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ
ਦੇ ਵਿਅਕਤੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣਾ ਚਾਹੀਦਾ ਹੈ ।
ਸਮਾਗਮ ਦੌਰਾਨ ਜ਼ਿਲ੍ਹਾ ਮੈਨੇਜਰ ਅਨੁਸੂਚਿਤ ਜਾਤੀਆਂ ਮੰਜੂ ਬਾਲਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ
ਵੱਖ ਵੱਖ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਨੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ
ਵਿਅਕਤੀਆਂ ਨੂੰ ਸਮਾਜਿਕ ਜੀਵਨ ਵਿੱਚ ਉੱਚਾ ਚੁੱਕਣ ਲਈ ਅਤੇ ਸੰਵਿਧਾਨਿਕ ਹੱਕਾਂ  ਦੀ ਰਾਖੀ ਲਈ ਜਾਗਰੁਕ ਵੀ ਕੀਤਾ ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ  ਡਿਪਟੀ ਮੇਅਰ ਜਗਦੀਪ ਸਿੰਘ ਜੱਗਾ , ਸਕੱਤਰ ਆਮ ਆਦਮੀ ਪਾਰਟੀ ਜੈ ਸ਼ਰਮਾ, ਤਹਿਸੀਲ ਭਲਾਈ ਅਫਸਰ ਗੁਰਮੀਤ ਸਿੰਘ , ਮਾਸਟਰ ਮਨਜੀਤ ਸਿੰਘ, ਮੀਡੀਆ ਐਡਵਾਈਜ਼ਰ ਗੱਜਣ ਸਿਂਘ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

Powered by Froala Editor


Recommended Posts