*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ
March 4, 2025
-

Sukhbir Singh Bedi / Patiala

Repoter..Sukhbir singh bedi

ਪਟਿਆਲਾ ਜ਼ਿਲ੍ਹੇ ਦੇ ਪਿੰਡ ਦੁੱਲੜ, ਮਵੀ ਸੱਪਾ ਤੇ ਚਹਿਲ ਵਿਖੇ ਲੱਗੇ ਜਨ ਸੁਵਿਧਾ ਕੈਂਪ
-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ
-ਜਨ ਸੁਵਿਧਾ ਕੈਂਪਾਂ ਦਾ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਉਠਾਇਆ ਲਾਭ
-ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜ਼ਰੂਰ ਲੈਣ : ਚੇਤਨ ਸਿੰਘ ਜੌੜਾਮਾਜਰਾ
-ਪਟਿਆਲਾ ਜ਼ਿਲ੍ਹੇ ਦੀ ਹਰੇਕ ਸਬ-ਡਵੀਜ਼ਨ 'ਚ ਲੱਗ ਰਹੇ ਨੇ ਜਨ ਸੁਵਿਧਾ ਕੈਂਪ  : ਡਾ. ਪ੍ਰੀਤੀ ਯਾਦਵ
ਪਟਿਆਲਾ, 3 ਮਾਰਚ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕਰਵਾਈ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਤਹਿਸੀਲ ਸਮਾਣਾ ਦੇ ਪਿੰਡ ਦੁੱਲੜ, ਪਟਿਆਲਾ ਸਬ ਡਵੀਜ਼ਨ ਦੇ ਪਿੰਡ ਮਵੀ ਸੱਪਾ ਤੇ ਨਾਭਾ ਦੇ ਪਿੰਡ ਚਹਿਲ ਵਿਖੇ ਜਨ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਦੁੱਲੜ ਦੇ ਜਨ ਸੁਵਿਧਾ ਕੈਂਪ 'ਚ ਪੁੱਜ ਕੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਹੀ ਹੱਲ ਕੀਤੇ।
  ਇਸ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਹਫ਼ਤੇ ਲਗਾਏ ਜਾ ਰਹੇ ਹਨ, ਜਿਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਇੱਕੋਂ ਛੱਤ ਥੱਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ ਤੇ ਮੌਕੇ 'ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ ਤੇ ਰਹਿੰਦੇ ਮਸਲਿਆਂ ਦਾ ਵੀ ਸਮਾਂਬੱਧ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ ਉਥੇ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾ ਹੀ ਤਿਆਰ ਰੱਖਣ।
ਐਸ.ਡੀ.ਐਮਜ਼ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ-ਡਵੀਜ਼ਨ ਪੱਧਰ 'ਤੇ ਲਗਾਤਾਰ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਨ ਸੁਵਿਧਾ ਕੈਂਪ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਭਾਗ ਸ਼ਾਮਲ ਸਨ, ਜਿਨ੍ਹਾਂ 'ਚ ਖੁਰਾਕ ਤੇ ਸਿਵਲ ਸਪਲਾਈ, ਸੀ.ਡੀ.ਪੀ.ਓ ਦਫ਼ਤਰ, ਬੀ.ਡੀ.ਪੀ.ਓ ਦਫ਼ਤਰ, ਤਹਿਸੀਲ ਦਫ਼ਤਰ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ 'ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ।
  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਥੇ ਲੋਕਾਂ ਦੇ ਪ੍ਰਸ਼ਾਸਨਿਕ ਕੰਮ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਦੁੱਲੜ ਤੋਂ ਇਲਾਵਾ ਪਟਿਆਲਾ ਸਬ ਡਵੀਜ਼ਨ ਦੇ ਪਿੰਡ ਮਵੀ ਸੱਪਾ ਤੇ ਨਾਭਾ ਦੇ ਪਿੰਡ ਚਹਿਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ ਹੈ।
ਫੋਟੋ ਕੈਪਸ਼ਨ-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਪਿੰਡ ਦੁੱਲੜ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਦੇ ਹੋਏ।

Powered by Froala Editor


Recommended Posts