*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਚਾਂ, ਸਰਪੰਚਾਂ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ ਦੀ ਕਰਵਾਈ ਟ੍ਰੇਨਿੰਗ
March 4, 2025
-

S M Singh / Patiala

Repoter..S M singh

ਪੰਚਾਂਸਰਪੰਚਾਂ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ ਦੀ ਕਰਵਾਈ ਟ੍ਰੇਨਿੰਗ

ਪਟਿਆਲਾ 3 ਮਾਰਚ:

                        ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਸਮਾਣਾ, ਕਾਰਪੋਰੇਸ਼ਨ ਦਫਤਰ ਵਿੱਚ ਪਲਾਸਟਿਕ ਵੇਸਟ ਮੈਨੇਜਮੈਂਟ ਪਲਾਂਟ ਪਿੰਡ ਅਸਰਪੁਰ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਸੈਨੀਟੇਸ਼ਨ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਪਟਿਆਲਾ ਅਤੇ ਬੀ.ਡੀ.ਪੀ.ਓ. ਸਮਾਣਾ ਦੇ ਸਹਿਯੋਗ ਨਾਲ ਟ੍ਰੇਨਿੰਗ ਕਰਵਾਈ ਗਈ ।    

                        ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੀ.ਡੀ.ਐਸ. ਸੇਵਿਆ ਸ਼ਰਮਾ ਵੱਲੋਂ ਆਏ ਹੋਏ ਸਰਪੰਚਾਂ ਨੂੰ ਟ੍ਰੇਨਿੰਗ ਦਿੱਤੀ ਗਈ ਕਿ ਉਹਨਾਂ ਦੇ ਪਿੰਡਾਂ ਵਿਚੋਂ ਨਿਕਲਣ ਵਾਲੇ ਪਲਾਸਟਿਕ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ ਪਿੰਡ ਅਸਰਪੁਰ ਵਿੱਚ 16 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪੱਧਰ ਤੇ ਪੀ.ਡਬਲਿਊ.ਐਮ.ਯੂ. ਪਲਾਂਟ ਬਣ ਗਿਆ ਹੈ ਜਿਸ ਵਿੱਚ ਪਿੰਡਾਂ ਵਿਚੋਂ ਨਿਕਲਣ ਵਾਲੇ ਪਲਾਸਟਿਕ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ ਪਿੰਡ ਪੱਧਰ ‘ਤੇ ਪਲਾਸਟਿਕ ਨੂੰ ਇਕੱਠਾ ਕੀਤਾ ਜਾਵੇਗਾ । ਇਸ ਤੋਂ ਇਲਾਵਾ ਬੀ.ਡੀ.ਪੀ.ਓ. ਸਮਾਣਾ ਨੇ ਦੱਸਿਆ ਕਿ ਸਮਾਣਾ ਬਲਾਕ ਦੇ ਹਰ ਪਿੰਡ ਵਿੱਚ ਠੋਸ ਕੂੜਾ ਪ੍ਰਬ਼ੰਧਨ ਪਲਾਂਟ ਲਗਵਾਉਣ ਲਈ ਆਏ ਹੋਏ ਸਰਪੰਚਾਂ ਨੂੰ ਜਾਗਰੁਕ ਕੀਤਾ ਗਿਆ ਤਾਂ ਜੋ ਹਰ ਇਕ ਪਿੰਡ ਵਿੱਚ ਕੂੜੇ ਦਾ ਨਿਪਟਾਰਾ ਸਹੀ ਢੰਗ ਨਾਲ ਕੀਤਾ ਜਾ ਸਕੇ ।

                        ਇਸ ਟ੍ਰੇਨਿੰਗ ਵਿੱਚ ਵੀਰਪਾਲ ਆਈ.ਈ.ਸੀ., ਜੇ.ਈ. ਚਿਰਾਗ ਸਿੰਘ , ਜੇ.ਈ. ਗੁਲਸ਼ਨ ਕੁਮਾਰ, ਬੀ.ਆਰ.ਸੀ. ਸਰਬਦੀਪ ਸਿੰਘ , ਬੀ.ਆਰ.ਸੀ. ਕੁਲਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ ਅਤੇ ਸਰਪੰਚ ਵੀ ਹਾਜ਼ਰ ਸਨ ।

Powered by Froala Editor


Recommended Posts