ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
March 4, 2025
-3-

S M Singh / Patiala

Repoter..S M Singh

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ, 4 ਮਾਰਚ:

                    ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ। ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਅਧਿਕਾਰੀਆਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ  ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ ਅਧਿਕਾਰੀਆਂ ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਤੇ ਬਾਅਦ ਵਿੱਚ ਸੌਦਾ 3 ਲੱਖ ਰੁਪਏ ਵਿੱਚ ਤੈਅ ਹੋਇਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Powered by Froala Editor

3


Recommended Posts