ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਮੁਕਾਬਲੇ ਵਿੱਚ ਪੋਜ਼ੀਸ਼ਨ ਲੈਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ
March 8, 2025
-

Rajni / Patiala

Repoter..Rajni

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇੱਕ ਰੋਜ਼ਾ ਰਾਜ ਪੱਧਰੀ ਸਮਾਗਮ ਹੋਇਆ ਸੰਪੰਨ

ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਮੁਕਾਬਲੇ ਵਿੱਚ ਪੋਜ਼ੀਸ਼ਨ ਲੈਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਪਟਿਆਲਾ 7 ਮਾਰਚ:

                               ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਰਾਜ ਪੱਧਰੀ ਪ੍ਰਤਿਭਾ ਖੋਜ ਮੁਕਾਬਲਾ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਇਸ ਰਾਜ ਪੱਧਰੀ ਸਮਾਗਮ ਵਿੱਚ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਿੰਗ ਦੇ ਬੱਚਿਆਂ ਨੇ ਭਾਗ ਲਿਆ । ਇਸ ਮੌਕੇ ਬੱਚਿਆਂ ਦੇ ਡਰਾਇੰਗ ਮੁਕਾਬਲਿਆਂ ਦੇ ਨਾਲ-ਨਾਲ ਸੱਭਿਆਚਾਰ  ਮੁਕਾਬਲੇ ਵੀ ਕਰਵਾਏ ਗਏ  ਅਤੇ ਇਹਨਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ । ਇਸ ਮੌਕੇ ਉਹਨਾਂ ਸਮੁੱਚੇ ਪੰਜਾਬ ਵਿੱਚੋਂ ਆਏ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਮਦਦ ਕਰਕੇ ਉਹਨਾਂ ਦੀ ਸ਼ਖਸੀਅਤ ਦੇ ਗੁਣਾਂ ਨੂੰ ਉਭਾਰਨ ਲਈ ਅਧਿਆਪਕਾਂ ਵੱਲੋਂ ਕੀਤੀ ਜਾ ਰਹੀ ਸਖਤ ਮਿਹਨਤ ਪ੍ਰਸੰਸਾਯੋਗ ਹੈ ।

ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਬੱਚਿਆਂ ਦੇ ਲਈ ਵੱਖਰੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਹਨਾਂ ਬੱਚਿਆਂ ਨੂੰ ਦੂਜੇ ਬੱਚਿਆਂ ਦੇ ਮੁਕਾਬਲੇ ਵਿੱਚ ਖੜਾ ਕਰਕੇ ਸਮਾਜ ਵਿੱਚ ਜਿੰਦਗੀ ਜਿਉਣ ਦੇ ਕਾਬਲ ਬਣਾਇਆ ਜਾ ਸਕੇ। ਇਸ ਮੌਕੇ ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਇਹਨਾਂ ਬੱਚਿਆਂ ਨੂੰ ਸੰਭਾਲਣ ਦੀ ਲੋੜ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਚੰਗੇ ਇਨਸਾਨ ਬਣ ਸਕਣ । ਪੰਜਾਬ ਭਰ ਵਿੱਚੋਂ ਆਏ ਇਹਨਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ  ਬਹੁਤ ਹੀ ਭਾਵਕ ਕਰਨ ਵਾਲੀਆਂ ਪੇਸ਼ਕਾਰੀਆਂ ਸਟੇਜ ‘ਤੇ ਪੇਸ਼ ਕੀਤੀਆਂ ।

 ਰਾਜ ਪੱਧਰੀ ਸਮਾਗਮ ਵਿੱਚ ਕੁੜੀਆਂ ਵੱਲੋਂ ਗਿੱਧਾ ਅਤੇ ਮੁੰਡਿਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਆਏ ਮਹਿਮਾਨਾਂ ਦਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਸ਼ਾਲੂ ਮਹਿਰਾ ਵੱਲੋਂ ਸਵਾਗਤ ਕੀਤਾ ਅਤੇ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਸਮਾਗਮ ਲਈ ਕੀਤੇ ਸਾਰੇ ਪ੍ਰਬੰਧਾਂ ਤੋਂ ਜਾਣੂੰ ਕਰਵਾਇਆ ।

ਇਸ ਮੌਕੇ ਡੀ.ਐਸ.ਈ ਪੁਨੀਤ ਸ਼ਰਮਾ, ਡਿਪਟੀ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ , ਈ ਆਈ ਪੰਜਾਬ ਮਨਪ੍ਰੀਤ ਸਿੰਘ , ਅਸਿਸਟੈਂਟ ਈ ਆਈ ਡੀ ਇਕਬਾਲ ਸਿੰਘ , ਡਿਪਟੀ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾ: ਰਵਿੰਦਰ ਪਾਲ ਸਿੰਘ, ਕੋਆਰਡੀਨੇਟਰ ਸੀ ਈ ਪੀ ਡਬਲਿਊ ਡੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ.ਕਿਰਨ ਕੁਮਾਰੀ, ਅਸਿਸਟੈਂਟ ਸਮਾਰਟ ਸਕੂਲ ਕੋਆਰਡੀਨੇਟਰ ਜਗਜੀਤ ਸਿੰਘ ਬਾਲੀਆਂ, ਲਖਵਿੰਦਰ ਸਿੰਘ ਕੌਲੀ, ਅਵਤਾਰ ਸਿੰਘ ਰਾਜਪੁਰਾ ਅਤੇ ਵੱਖ-ਵੱਖ ਬਲਾਕਾਂ ਤੋਂ ਆਏ ਸਮੂਹ ਬੀਪੀਈਓ’ਜ਼ ਹਾਜ਼ਰ ਸਨ।

Powered by Froala Editor


Recommended Posts