ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨੇ ਕੀਤਾ ਫਲੈਗ ਮਾਰਚ
March 8, 2025
-

Rajni / Patiala

Repoter..Rajni

ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨੇ ਕੀਤਾ ਫਲੈਗ ਮਾਰਚ

ਪਟਿਆਲਾ 7 ਮਾਰਚ:

                   ਅੱਜ ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਕਮਾਂਡੈਂਟ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ’ਤੇ ਰਾਜੀਵ ਕੁਮਾਰ ਸਿੰਘ ਦੀ ਅਗਵਾਈ ਵਿੱਚ ਫੋਰਸ ਵੱਲੋਂ ਥਾਣਾ ਤ੍ਰਿਪੜੀ, ਅਨਾਜ ਮੰਡੀ, ਸਬਜ਼ੀ ਮੰਡੀ, ਅਰਬਨ ਅਸਟੇਟ, ਬਖਸ਼ੀਵਾਲਾ, ਰਾਜਪੁਰਾ ਸਿਟੀ ਅਤੇ ਰਾਜਪੁਰਾ ਸਦਰ ਦੇ ਥਾਣਾ ਮੁਖੀਆਂ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਇਹ ਫਲੈਗ ਮਾਰਚ ਕੀਤਾ ਗਿਆ।

          ਪਟਿਆਲਾ ਦੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ ਦਾ ਸਹਿਯੋਗ ਕਰਦੇ ਹੋਏ ਜ਼ਿਲ੍ਹੇ ਦੇ ਬੇਹੱਦ ਸੰਵੇਦਨਸ਼ੀਲ ਖੇਤਰਾਂ ਵਿੱਚ ਫੋਰਸ ਨਾਲ ਫਲੈਗ ਮਾਰਚ ਕਰਦੇ ਹੋਏ ਜਵਾਨਾਂ ਨੇ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਅਤੇ ਸਮਾਜ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਖੇਤਰ ਦੇ ਸਮਾਜਿਕ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਥਾਨਕ ਸਮਾਜ ਨਾਲ ਸਹਿਯੋਗ ਵਧਾਉਣ ਲਈ ਸੰਪਰਕ ਬਣਾਇਆ।

          ਇਸ ਮਾਰਚ ਦਾ ਉਦੇਸ਼ ਖੇਤਰ ਵਿੱਚ ਅਮਨ-ਚੈਨ ਬਣਾਈ ਰੱਖਣ, ਸੰਵੇਦਨਸ਼ੀਨ ਖੇਤਰਾਂ ਦੀ ਜਾਣਕਾਰੀ ਇਕੱਠੀ ਕਰਨੀ ਅਤੇ ਅਸਮਾਜਿਕ ਤੱਤਾਂ ’ਤੇ ਨਜ਼ਰ ਰੱਖਣੀ ਸੀ।

Powered by Froala Editor


Recommended Posts