ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ
March 8, 2025
-

Rajni / Patiala

Repoter..Rajni

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ

-ਪਿੰਡ ਝਾਂਸਲਾ ਵਿਖੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ

ਰਾਜਪੁਰਾ/ਪਟਿਆਲਾ, 7 ਮਾਰਚ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਕਾਲਜ ਵਿੱਚ ਸਥਾਪਤ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ। ਇਸ ਮੌਕੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਦੇ ਪ੍ਰਿੰਸੀਪਲ ਪ੍ਰੋਫੈਸਰ ਦਵਿੰਦਰ ਕੁਮਾਰ ਸਿੰਗਲਾ ਅਤੇ ਹੋਰ ਪ੍ਰੋਫੈਸਰ ਵੀ ਹਾਜ਼ਰ ਸਨ।

    ਇਸ ਦੌਰੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਆਰੀਅਨ ਕਾਲਜ ਆਫ਼ ਲਾਅ ਰਾਜਪੁਰਾ ਅਤੇ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਦੇ ਸਹਿਯੋਗ ਨਾਲ ਪਿੰਡ ਝਾਂਸਲਾ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਵੱਖ-ਵੱਖ ਨਾਲਸਾ/ਕੇਂਦਰ/ਰਾਜ ਸਰਕਾਰ ਦੀਆਂ ਸਕੀਮਾਂ, ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਗਿਆ।

  ਇਸ ਮੌਕੇ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਨਿੱਜੀ ਤੌਰ ਜਾਂ ਨਾਲਸਾ ਹੈਲਪਲਾਈਨ 15100 'ਤੇ ਸੰਪਰਕ ਕਰ ਸਕਦੇ ਹਨ।


Powered by Froala Editor


Recommended Posts