ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ
March 8, 2025
-10-

Rajni / Patiala

Repoter..Rajni

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਪਟਿਆਲਾ, 7 ਮਾਰਚ:

  ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਸ੍ਰ: ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਦਲਬੀਰ ਕੁਮਾਰ , ਡਿਪਟੀ ਡਾਇਰੈਕਟਰ ਡੇਅਰੀ ਵਿਕਾਸ , ਪਟਿਆਲਾ ਜੀ ਦੇਖ ਰੇਖ ਹੇਠ ਪੰਜਾਬ ਰਾਜ ਨੂੰ ਡੇਅਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਉਲੀਕੀਆਂ ਅਗਾਂਹਵਧੂ ਸਕੀਮਾਂ ਵਿੱਚ ਕਿਸਾਨਾਂ ਨੂੰ ਭਰਪੂਰ ਵਿੱਤੀ ਲਾਭ ਦੇਣ ਲਈ ਕਦਮ ਚੁੱਕੇ ਗਏ ਹਨ।

 ਇਸੇ ਸਕੀਮ ਤਹਿਤ ਮਿਤੀ  10/03/2025 ਤੋਂ ਦੋ ਹਫਤੇ  ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਵੈ ਰੁਜਗਾਰ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ(ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਸਿਖਲਾਈ ਪ੍ਰਾ੍ਰਪਤ ਕਰਨ ਦੇ ਚਾਹਵਾਨ ਉਮੀਦਵਾਰ  ਦਫਤਰ ਵਿਖੇ  ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, 1 ਫੋਟੋ , ਜਾਤੀ ਸਰਟੀਫਿਕੇਟ ਦੀ ਕਾਪੀ ਦਫਤਰ ਵਿਖੇ ਜਮ੍ਹਾ ਕਰਵਾਉਣ ।ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ।ਟ੍ਰੇਨਿੰਗ ਕਰਨ ਤੋਂ ਬਾਅਦ ਲਾਭਪਾਤਰੀਆਂ ਨੂੰ ਡੀ.ਡੀ-8 ਸਕੀਮ ਅਧੀਨ ਕਰਜਾ ਕੇਸ ਸਪਾਂਸਰ ਕਰਕੇ 2 ਤੋਂ 20 ਪਸ਼ੂਆਂ ਤੱਕ ਜਨਰਲ ਕੈਟਾਗਰੀ ਨੂੰ 25 ਪ੍ਰਤੀਸ਼ਤ ਅਤੇ ਐਸ.ਸੀ ਕੈਟਾਗਰੀ ਨੂੰ 33 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਉਮੀਦਵਾਰ ਦਫਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5 , ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਆਪਣੇ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰ. 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ।



Powered by Froala Editor

10


Recommended Posts