ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਵਿਧਾਇਕ ਅਜੀਤਪਾਲ ਕੋਹਲੀ ਵਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਮੀਟਿੰਗ
March 8, 2025
-

Rajni / Patiala

Repoter..Rajni

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਮੀਟਿੰਗ

-ਮੇਅਰ, ਜਿਲ੍ਹਾ ਪ੍ਰਧਾਨ ਤੇ ਸਮੂਹ ਕੌਸਲਰ ਰਹੇ ਮੌਜੂਦ

ਪਟਿਆਲਾ, 8 ਮਾਰਚ

 ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਚ ਮੇਅਰ ਕੁੰਦਨ ਗੋਗੀਆ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸਮੂਹ ਕੌਸਲਰ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਮਹਿਮ ਚਲਾਈ ਹੋਈ ਹੈ। ਇਸ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਪਟਿਆਲਾ ਚ ਵੀ ਸਾਰੇ ਕੌਸਲਰ ਅਤੇ ਅਸੀਂ ਇਕੱਠੇ ਹੋ ਕੇ ਨਸ਼ਿਆਂ ਖਿਲਾਫ ਅਵਾਜ ਬੁਲੰਦ ਕਰੀਏ।

 ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਮੂਹ ਕੌਸਲਰ ਆਪੋ ਆਪਣੇ ਇਲਾਕਿਆਂ ਚ ਨਿਗ੍ਹਾ ਰੱਖਣ ਅਤੇ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ, ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦਾ ਆਦਿ ਹੈ ਉਸ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰ ਚ ਭੇਜਿਆ ਜਾਵੇ ਤਾਂ ਕਿ ਉਸ ਦਾ ਨਸ਼ਾ ਛਡਾ ਕੇ ਉਸ ਨੂੰ ਸਹੀ ਰਸਤੇ ਪਾਇਆ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸਾਨੂੰ ਲੋਕਾਂ ਨੇ ਵੋਟਾਂ ਪਾ ਕੇ ਇਹ ਪਦਵੀ ਦਿੱਤੀ ਹੈ, ਇਸ ਲਈ ਅਸੀਂ ਇਸ ਅਹੁਦੇ ਦਾ ਸਤਿਕਾਰ ਕਰਦੇ ਹੋਏ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰੀਏ। ਵਿਧਾਇਕ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕੇ ਨਸ਼ੇ ਦੇ ਖਾਤਮੇ ਲਈ ਸਾਡਾ ਸਹਿਯੋਗ ਕਰੋ, ਜੇਕਰ ਕੋਈ ਵਿਅਕਤੀ ਨਸ਼ੇ ਦੀ ਜਾਣਕਾਰੀ ਡਰਦਾ ਹੋਇਆ ਪੁਲਿਸ ਤੱਕ ਨਹੀਂ ਦੇ ਰਿਹਾ ਹਾਂ ਉਹ ਜਾਣਕਾਰੀ ਆਪਣੇ ਕੌਲਸਰ ਨੂੰ ਦਿਓ ਤਾਂ ਕਿ ਇਨ੍ਹਾਂ ਨਸਾਂ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕੇ।

ਵਿਧਾਇਕ ਨੇ ਕਿਹਾ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਮੁਹਿੰਮ ਛੇੜੀ ਗਈ ਹੈ ਜਿਸ ਪ੍ਰਤੀ ਨਸ਼ਿਆਂ ਨੂੰ ਠੱਲ ਪਾਉਣ ਲਈ ਲੋਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ, ਨਸ਼ੇ ਦੇ ਕਾਰੋਬਾਰ ਕਰਨ ਵਾਲੇ ਲੋਕਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਦੀ ਸੂਚਨਾ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਜਿੱਥੇ ਇੱਕ ਪਾਸੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ।

Powered by Froala Editor


Recommended Posts