*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਹਾਰਪਿਕ ਵਰਲਡ ਟਾਇਲਟ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
March 11, 2025
-

Rajni / Patiala

Repoter..Rajni

ਹਾਰਪਿਕ ਵਰਲਡ ਟਾਇਲਟ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਪਟਿਆਲਾ, 10 ਮਾਰਚ:

  ਰੈਕਿਟ ਅਤੇ ਅਮਰ ਜੋਤੀ ਯੁਵਕ ਸੰਘਾ ਦੇ ਸਹਿਯੋਗ ਨਾਲ ਹਾਰਪਿਕ ਵਰਲਡ ਟੋਇਲੇਟ ਕਾਲਜ ਪਟਿਆਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਡਾ. ਸੁਖਪਾਲ ਕੌਰ ਜੀ (ਐਸੋਸੀਏਟ ਪ੍ਰੋਫੈਸਰ ਜਗਤ ਗੁਰ ਨਾਨਕ ਓਪਨ ਸਟੇਟ ਯੂਨੀਵਰਸਿਟੀ, ਪਟਿਆਲਾ)  ਅਤੇ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ ਪਟਿਆਲਾ ਤੋਂ ਡਾ. ਕਿਰਨਜੀਤ ਕੌਰ (ਐਮ ਬੀ ਬੀ ਐਸ)ਜੀ ਵੀ ਮੌਜੂਦ ਸਨ। ਅੱਜ ਇਸ ਪ੍ਰੋਗਰਾਮ ਵਿੱਚ 50 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਖੁਸ਼ਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਵੀ ਮੌਜੂਦ ਸਨ।

  ਉਨ੍ਹਾਂ ਦੇ ਨਾਲ ਹਾਰਪਿਕ ਵਰਲਡ ਟਾਇਲਟ ਕਾਲਜ ਪਟਿਆਲਾ ਦੀਆਂ ਸਾਬਕਾ ਵਿਦਿਆਰਥਣਾਂ ਸਫ਼ਾਈ ਸੇਵਕਾਂ ਵੀ ਮੌਜੂਦ ਸਨ। ਮਾਤਾ ਕੁਸ਼ੱਲਿਆ ਹਸਪਤਾਲ ਅਤੇ  ਨਗਰ ਨਿਗਮ ਪਟਿਆਲਾ ਤੋਂ ਮਹਿਲਾ ਸਫ਼ਾਈ ਕਰਮਚਾਰੀ ਵੀ ਆਏ ਸਨ। ਡਾ. ਸੁਖਪਾਲ ਕੌਰ ਜੀ ਨੇ ਮਹਿਲਾ ਦਿਵਸ ਤੇ  ਔਰਤਾਂ ਦੀ ਮੌਜੂਦਾ ਦਸ਼ਾ ਅਤੇ ਦਿਸ਼ਾ ਤੇ ਬਹੁਤ ਵਿਸਥਾਰ ਨਾਲ ਗੱਲਬਾਤ ਕੀਤੀ।

  ਡਾ. ਕਿਰਨਜੀਤ ਕੌਰ ਦੁਆਰਾ ਇੱਕ ਜਾਗਰੂਕਤਾ ਭਾਸ਼ਣ ਦਿੱਤਾ ਗਿਆ ਜਿਸ ਵਿੱਚ ਔਰਤਾਂ  ਨੂੰ ਦਿਨ ਪ੍ਰਤੀ ਦਿਨ ਸਰੀਰਕ ਸਮੱਸਿਆਵਾਂ ਅਤੇ ਸਿਹਤ ਨੂੰ ਤੰਦਰੁਸਤ ਕਿਵੇਂ ਰੱਖਣਾ ਹੈ ਬਾਰੇ ਖੁੱਲ੍ਹੀ ਚਰਚਾ ਕੀਤੀ ਗਈ। ਖੁਸ਼ਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਮਹਿਲਾ ਦਿਵਸ 'ਤੇ ਇੱਕ ਮੈਡੀਕਲ ਚੈੱਕ-ਅੱਪ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ ਡਾ. ਕਿਰਨਜੀਤ ਕੌਰ ਦੁਆਰਾ ਸਾਰੇ ਭਾਗੀਦਾਰਾਂ ਦਾ ਚੈੱਕ-ਅੱਪ ਕੀਤਾ ਗਿਆ।

  ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ ਔਰਤਾਂ ਅਤੇ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਮਹਿਲਾ ਦਿਵਸ ਇੱਕ ਯਾਦਗਾਰੀ ਪ੍ਰੋਗਰਾਮ ਬਣ ਨਿਬੜਿਆ।

Powered by Froala Editor


Recommended Posts