ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪਿੰਡ ਮਵੀ ਸੱਪਾ ਵਿਖੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
March 11, 2025
-

Rajni / Patiala

Repoter..Rajni

ਪਿੰਡ ਮਵੀ ਸੱਪਾ  ਵਿਖੇ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਪਟਿਆਲਾ 10 ਮਾਰਚ

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਤੇ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਕਮ ਕਾਰਜਗਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ 2 ਦੀ ਅਗਵਾਈ ਹੇਠ 8 ਮਾਰਚ ਨੂੰ ਰਾਸ਼ਟਰੀ ਮਹਿਲਾ ਦਿਵਸ ਪਿੰਡ ਸੱਪਾ ਬਲਾਕ ਪਟਿਆਲਾ ਵਿਖੇ ਮਨਾਇਆ ਗਿਆ ।

                   ਇਸ ਮੌਕੇ ਸੀ.ਡੀ.ਪੀ.ਓ. ਵਿਭਾਗ ਵੱਲੋਂ ਸੁਪਰਵਾਈਜ਼ਰ ਸਨੌਰ ਬਲਾਕ ਦੇ ਵੱਖ ਵੱਖ ਪਿੰਡਾਂ ਦੇ ਆਂਗਨਵਾੜੀ ਵਰਕਰ ਅਤੇ ਸਿਹਤ ਵਿਭਾਗ ਦੇ ਸੀ.ਐਚ.ਓ, ਆਸ਼ਵਰਕਰ, ਸਰਪੰਚ ਅਤੇ ਪੰਚ ਸ਼ਾਮਲ ਹੋਏ । ਇਹ ਸਮਾਗਮ ਆਂਗਨਵਾੜੀ ਸੈਂਟਰ ਵਿੱਚ ਕਰਵਾਇਆ ਗਿਆ ਜਿਸ ਵਿੱਚ ਮਹਿਲਾ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਦੇ ਨਾਲ ਹੀ ਪੈਦਲ ਦੌੜ ਵੀ ਕਰਵਾਈ ਗਈ ਅਤੇ ਮਹਿਲਾਵਾਂ ਨੂੰ ਮਾਹਵਾਰੀ ਦੀ ਸਫਾਈ ਬਾਰੇ ਵੀ ਦੱਸਿਆ ਗਿਆ । ਇਸ ਤੋਂ ਇਲਾਵਾ ਸੈਨੀਟੇਸ਼ਨ ਦੇ ਸਬੰਧ ਵਿੱਚ ਵੀ ਸਫਾਈ ਸਬੰਧੀ ਪੰਚਾਇਤਾਂ ਨੂੰ ਜਾਗਰੁਕ ਕੀਤਾ ਗਿਆ ।

                   ਇਸ ਦੌਰਾਨ ਮਹਿਲਾਵਾਂ ਨੇ ਗੀਤ, ਨਾਚ, ਬੋਲੀਆਂ, ਸਿੱਠਣੀਆਂ ਅਤੇ ਚੁਟਕੁਲੇ ਆਦਿ ਰਾਹੀਂ ਮਹਿਲਾ ਦਿਵਸ ਨੂੰ ਮਨਾਇਆ । ਇਸ ਮੌਕੇ ਬੁਲਾਰਿਆਂ ਵੱਲੋਂ ਮਹਿਲਾਵਾਂ ਦੇ ਆਤਮ ਨਿਰਭਰ ਹੋਣ ਅਤੇ ਮਹਿਲਾ ਸਸ਼ਕਤੀਕਰਨ ਸਬੰਧੀ ਵੀ ਜਾਗਰੁਕ ਕੀਤਾ ਗਿਆ । ਸਮਾਗਮ ਵਿੰਚ ਆਈ.ਈ.ਸੀ.ਵੀਰਪਾਲ ਦੀਕਸ਼ਿਤ, ਬੀ.ਆਰ.ਸੀ. ਮਲਕੀਤ ਸਿੰਘ ਤੋਂ ਇਲਾਵਾ ਪਿੰਡਾਂ ਦੀਆਂ ਮਹਿਲਾਵਾਂ ਵੀ ਸ਼ਾਮਲ ਸਨ ।

Powered by Froala Editor


Recommended Posts