ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ   
-3 ਯੂਨਿਟਾਂ ਨੇ ਮੌਕੇ ‘ਤੇ ਹੀ 6 ਲੱਖ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ, ਹੋਟਲ ਨੇ ਵੀ ਜਮ੍ਹਾਂ ਕਰਵਾਈ ਬਕਾਇਆ ਰਾਸ਼ੀ
March 12, 2025
-

S M Singh / Patiala

Repoter..S M Singh
ਨਗਰ ਨਿਗਮ ਪ੍ਰਾਪਰਟੀ ਟੈਕਸ ਡਿਫਾਲਟਰ ਪ੍ਰਤੀ ਸਖਤ, ਸੀਲਿੰਗ ਮੁਹਿੰਮ ਜੋਰਾਂ ‘ਤੇ
-3 ਯੂਨਿਟਾਂ ਨੇ ਮੌਕੇ ‘ਤੇ ਹੀ 6 ਲੱਖ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ, ਹੋਟਲ ਨੇ ਵੀ ਜਮ੍ਹਾਂ ਕਰਵਾਈ ਬਕਾਇਆ ਰਾਸ਼ੀ
-ਸ਼ਹਿਰ ਵਾਸੀਆਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਅਪਣਾ ਪ੍ਰਾਪਰਟੀ ਟੈਕਸ ਭਰਵਾਉਣ ਦੀ ਅਪੀਲ 
ਪਟਿਆਲਾ, 11 ਮਾਰਚ:
 ਨਗਰ ਨਿਗਮ ਪਟਿਆਲਾ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਪ੍ਰਾਪਰਟੀ ਟੈਕਸ ਡਿਫਾਲਟਰਾਂ ਪ੍ਰਤੀ ਸਖਤ ਕਾਰਵਾਈ ਕਰ ਰਿਹਾ ਹੈ। ਅੱਜ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਤੇ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਅਗਵਾਈ ਹੇਠਲੀ ਨਗਰ ਨਿਗਮ ਦੀ ਟੀਮ ਨੇ ਹੀਰਾ ਬਾਗ਼ ਸਥਿਤ ਇਕ ਹੋਟਲ ਅਤੇ ਇੱਕ ਜੋਗਿੰਦਰ ਨਗਰ ਸਥਿਤ ਸ਼ਰਾਬ ਦੇ ਠੇਕੇ ਨੂੰ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਸੀਲ ਕੀਤਾ।
 ਦੀਪਜੋਤ ਕੌਰ ਨੇ ਦੱਸਿਆ ਕਿ ਹੋਟਲ ਮਾਲਕਾਂ ਨੇ ਬਾਅਦ ਵਿੱਚ 2.70 ਲੱਖ ਰੁਪਏ ਜਮ੍ਹਾਂ ਕਰਵਾ ਦਿੱਤਾ ਜਿਸ ਕਰਕੇ ਹੋਟਲ ਦੀ ਸੀਲਿੰਗ ਸ਼ਾਮ ਵੇਲੇ ਖੋਲ੍ਹ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਇਸ ਦੌਰਾਨ 3 ਯੂਨਿਟਾਂ ਨੇ ਮੌਕੇ ‘ਤੇ ਹੀ 6 ਲੱਖ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ, ਇਸ ਤਰ੍ਹਾਂ ਅੱਜ ਕਰੀਬ 9 ਲੱਖ ਰੁਪਏ ਜਮ੍ਹਾਂ ਹੋਏ ਹਨ। 
 ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਅੱਗੋਂ ਵੀ ਇਹ ਸੀਲਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।ਉਨ੍ਹਾਂ ਨੇ ਸ਼ਹਿਰ ਵਾਸੀਆਂ ਤੇ ਖਾਸ ਕਰਕੇ ਡਿਫਾਲਟਰਾਂ ਨੂੰ ਅਪੀਲ ਕੀਤੀ ਕਿ ਉਹ 31 ਮਾਰਚ ਤੋਂ ਪਹਿਲਾਂ ਪਹਿਲਾਂ ਅਪਣਾ ਪ੍ਰਾਪਰਟੀ ਟੈਕਸ ਭਰਵਾਉਣ ਅਤੇ ਬਾਅਦ ਵਿੱਚ ਲੱਗਣ ਵਾਲੇ ਵਾਧੂ ਜੁਰਮਾਨੇ ਅਤੇ ਵਿਆਜ ਤੋਂ ਬਚਣ।

Powered by Froala Editor


Recommended Posts