ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਮਾਰਚ ਨੂੰ
March 12, 2025
-13-

S M Singh / Patiala

Repoter..S M Singh

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਮਾਰਚ ਨੂੰ

ਪਟਿਆਲਾ, 12 ਮਾਰਚ:

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 13 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ  ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ ਕੰਪਨੀ ’ਚ ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ/ਬਾਰ੍ਹਵੀਂ/ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-35 ਸਾਲ ਹੋਵੇ ਅਤੇ ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 13 ਮਾਰਚ ਦਿਨ ਵੀਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।


Powered by Froala Editor

13


Recommended Posts