ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਪੰਜਾਬ ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ
March 17, 2025
-23-

Rajni / Patiala

Repoter..Rajni

ਪੰਜਾਬ ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ
ਪਟਿਆਲਾ 16 ਮਾਰਚ:
ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ ਸੀਕੇ ਨਾਇਡੂ ਕ੍ਰਿਕਟ ਟਰਾਫੀ ਵਿੱਚ ਪੰਜਾਬ ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ ਨਾ ਸਿਰਫ ਜਿੱਤ ਹਾਸਿਲ ਕੀਤੀ ਹੈ ਨਾਲ ਹੀ ਭਾਰਤੀ ਕ੍ਰਿਕਟ ਬੋਰਡ ਵੱਲੋਂ ਕਰਵਾਈ ਇਕ ਦਿਨਾਂ ਕ੍ਰਿਕਟ ਟਰਾਫੀ ਜਿੱਤੀ ਬਲ ਕੇ ਰੈਸਟ ਆਫ ਇੰਡੀਆ ਦੀ ਅੰਡਰ 23 ਕ੍ਰਿਕਟ ਟੀਮ ਨੂੰ ਹਰਾ ਕੇ ਇਰਾਨੀ ਟਰਾਫੀ ਤੇ ਵੀ ਕਬਜ਼ਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਕ੍ਰਿਕਟ ਹੱਬ ਦੇ ਕੋਚ ਕਮਲ ਸੰਧੂ ਨੇ ਦੱਸਿਆ ਕਿ ਪੰਜਾਬ ਇੱਕ ਵਾਰ ਫਿਰ ਫਿਰਕੀ ਗੇਂਦਬਾਜੀ ਦੇ ਬਿਸ਼ਨ ਸਿੰਘ ਬੇਦੀ ਤੇ ਹਰਭਜਨ ਸਿੰਘ ਵਾਲੇ ਸੁਨਹਿਰੇ ਦੌਰ ਵੱਲ ਪਰਤ ਰਿਹਾ ਹੈ। ਉਹਨਾਂ ਦੱਸਿਆ ਕਿ ਕ੍ਰਿਕਟ ਹੱਬ ਦੇ ਹੋਣਹਾਰ ਸਪਿਨਰ ਹਰਿਜਸ ਟੰਡਨ ਨੇ ਨਾ ਸਿਰਫ ਪੰਜਾਬ ਵੱਲੋਂ ਖੇਡਦਿਆਂ ਬਹੁ ਦਿਨ ਟੂਰਨਾਮੈਂਟ ਦੇ ਅੱਠ ਮੈਚਾਂ ਵਿੱਚ 30 ਵਿਕਟਾਂ ਲਈਆਂ, ਬਲ ਕੇ ਉਸਨੇ 200 ਤੋਂ ਵੱਧ ਦੌੜਾਂ ਵੀ ਬਣਾਈਆਂ।ਹਰਜਸ ਨੇ ਪੰਜਾਬ  ਵੱਲੋਂ ਖੇਡਦਿਆਂ ਬੀਸੀਸੀਆਈ ਵੱਲੋਂ ਕਰਵਾਈ ਜਾਂਦੀ ਇੱਕ ਕ੍ਰਿਕਟ ਟਰਾਫੀ ਵਿੱਚ ਵੀ ਵਿੱਚ 10 ਵਿਕਟਾਂ ਲਈਆਂ। ਉਧਰ ਕ੍ਰਿਕਟ ਹੱਬ ਦੇ ਹੀ ਆਰੀਆਮਾਨ ਸਿੰਘ ਨੇ ਸੀਕੇ ਨਾਇਡੂ ਟਰਾਫੀ ਵਿੱਚ 10 ਮੈਚਾਂ ਵਿੱਚ 34 ਵਿਕਟਾਂ ਹਾਸਿਲ ਕੀਤੀਆਂ ਅਤੇ ਪੰਜਾਬ ਵੱਲੋਂ ਖੇਡਦਿਆਂ ਇੱਕ ਦਿਨ ਮੈਚਾਂ ਵਿੱਚ 19 ਵਿਕਟਾਂ ਹਾਸਿਲ ਕੀਤੀਆਂ। ਇਸ ਸਬੰਧੀ ਕੋਚ ਕਮਲ ਸੰਧੂ ਨੇ ਖੁਸ਼ੀ ਪ੍ਰਗਟਿਆਂ ਕਰਦਿਆਂ ਦੱਸਿਆ ਕਿ ਇਹ ਬੱਚਿਆਂ ਦੀ ਦਿਨ ਰਾਤ ਮਿਹਨਤ ਦਾ ਨਤੀਜਾ ਹੈ ਕਿ ਇੰਨੇ ਵੱਡੀ ਸਫਲਤਾ ਹਾਸਲ ਕਰ ਸਕੇ। ਉਹਨਾਂ ਇਸ ਸਮੇਂ ਨਾ ਸਿਰਫ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸੈਕਟਰੀ ਦਿਲ ਸ਼ੇਰ ਖੰਨਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਤਾਰੀਫ ਕੀਤੀ ਜਿਨਾਂ ਦੀ ਯੋਗ ਅਗਵਾਈ ਹੇਠ ਪੰਜਾਬ ਨੇ ਇਹ ਮਾਰਕਾ ਮਾਰਿਆ। ਬਲਕਿ ਇਸ ਮੌਕੇ ਉਹਨਾਂ ਨੇ ਪੰਜਾਬ ਕ੍ਰਿਕਟ ਟੀਮ ਦੇ ਕੋਚ ਬੀ ਆਰ ਬੀ ਸਿੰਘ ਬਾਰੇ ਗੱਲਬਾਤ ਦੇ ਕਰਦਿਆਂ ਕਿਹਾ ਕਿ ਉਹਨਾਂ ਦੀ ਨਿਪੁੰਨ ਅਗਵਾਈ ਸਦਕਾ ਹੀ, ਪਹਿਲੀ ਵਾਰ ਪੰਜਾਬ ਦੀ ਅੰਡਰ 23 ਕ੍ਰਿਕਟ ਟੀਮ ਤਿੰਨ ਬੀ ਸੀਸੀਆਈ ਦੀਆਂ ਟਰਾਫੀਆਂ ਜਿੱਤਣ ਵਿੱਚ ਸਫਲ ਹੋਈ ਹੈ।

Powered by Froala Editor

23


Recommended Posts