ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
-ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਦੇ ਚੱਲ ਰਹੇ ਕੰਮਾਂ ਦੀ ਕੀਤੀ ਸਮੀਖਿਆ
March 18, 2025
-

Sukhbir Singh Bedi / Patiala

Repoter..Sukhbir Singh Bedi

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ
-ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਦੇ ਚੱਲ ਰਹੇ ਕੰਮਾਂ ਦੀ ਕੀਤੀ ਸਮੀਖਿਆ
ਪਟਿਆਲਾ, 17 ਮਾਰਚ:
  ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵੱਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ।
  ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿਸ ਦੌਰਾਨ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਬੀ.ਡੀ.ਪੀ.ਓਜ. ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਜਿਸ ਨਾਲ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
  ਮੀਟਿੰਗ ਦੌਰਾਨ ਜ਼ਿਲ੍ਹਾ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ, ਪਾਰਕ, ਜਿੰਮ ਅਤੇ ਹੋਰ ਵਿਕਾਸ ਕਾਰਜ ਲਈ  ਲਈ ਪ੍ਰਪੋਜਲਾਂ ਦੀ ਮੰਗ ਕੀਤੀ ਗਈ ਅਤੇ ਸਰਕਾਰ ਵੱਲੋਂ ਵੱਧ ਤੋਂ ਵੱਧ ਫ਼ੰਡ ਜਾਰੀ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 30 ਲਾਇਬਰੇਰੀਆਂ ਸਮੂਹ ਜ਼ਿਲ੍ਹੇ ਦੇ ਲੋਕਾਂ ਨੂੰ ਸਪੁਰਦ ਕੀਤੀਆਂ ਜਾ ਰਹੀਆਂ ਹਨ ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਜਸਵਿੰਦਰ ਕੌਰ ਏ.ਆਰ. ਓ, ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਆਦਿ ਮੀਟਿੰਗ ਵਿੱਚ ਹਾਜ਼ਰ ਰਹੇ।
ਫ਼ੋਟੋ ਕੈਪਸ਼ਨ
ਜ਼ਿਲ੍ਹਾ ਯੋਜਨਾ ਦਫ਼ਤਰ ਪਟਿਆਲਾ ਵਿਖੇ ਚੇਅਰਮੈਨ ਜੱਸੀ ਸੋਹੀਆਂ  ਵਾਲਾ ਜ਼ਿਲ੍ਹਾ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਨਾਲ ਡੀ ਡੀ ਪੀ ਓ ਸ੍ਰੀ ਸ਼ਵਿੰਦਰ ਸਿੰਘ, ਐਕਸੀਅਨ ਸ੍ਰੀ ਰਣਜੀਤ ਸਿੰਘ ਸ਼ੇਰਗਿੱਲ, ਏ.ਆਰ.ਓ ਜਸਵਿੰਦਰ ਕੌਰ , ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਆਦਿ।

Powered by Froala Editor


Recommended Posts