ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ ਭਾਸ਼ਾਵਾਂ ਵੱਲੋਂ ਨਿਰੰਜਣ ਸਿੰਘ ਸੈਲਾਨੀ ਦੀਆਂ ਪੁਸਤਕਾਂ ਦਾ ਲੋਕ-ਅਰਪਣ
March 19, 2025
-

S M Singh / Patiala

Repoter..S M Singh

ਜਸਵੰਤ ਸਿੰਘ ਜ਼ਫ਼ਰ, ਡਾਇਰੈਕਟਰ ਭਾਸ਼ਾਵਾਂ ਵੱਲੋਂ ਨਿਰੰਜਣ ਸਿੰਘ ਸੈਲਾਨੀ ਦੀਆਂ ਪੁਸਤਕਾਂ ਦਾ ਲੋਕ-ਅਰਪਣ
               
ਪਟਿਆਲਾ, 19 ਮਾਰਚ:
  ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵਿਖੇ ਪੰਜਾਬੀ ਦੇ ਲਗਭਗ ਅੱਧੀ ਸਦੀ ਤੋਂ ਸਾਹਿਤ ਸਿਰਜਣਾ ਕਰਦੇ ਆ ਰਹੇ ਪ੍ਰਬੁੱਧ ਲੇਖਕ ਸ. ਨਿਰੰਜਣ ਸਿੰਘ ਸੈਲਾਨੀ ਦੀਆਂ 6 ਨਵ-ਪ੍ਰਕਾਸ਼ਤ ਪੁਸਤਕਾਂ 'ਮੀਲ ਪੱਥਰ ਜ਼ਿੰਦਗੀ ਦੇ' (ਸ਼ਾਹਮੁਖੀ), 'ਪਾਰੂ ਦੇ ਲਈ ਕਾਲਾ ਗੁਲਾਬ', 'ਸ਼ਾਹਨਾਮਾ ਫ਼ਿਰਦੌਸੀ : ਦਾਸਤਾਨਗੋਈ', 'ਸ਼ਾਹਨਾਮਾ ਫ਼ਿਰਦੌਸੀ: ਰੌਚਕ ਕਹਾਣੀ ਸੰਸਾਰ' (ਹਿੰਦੀ), 'ਸਿੱਕਮ ਦਾ ਇਕ ਬਰਸਾਤੀ ਦਿਨ', 'ਹਰੇ ਸਕੱਰਟ ਵਾਲੇ ਰੁੱਖਾਂ ਹੇਠ' ਦਾ ਲੋਕ-ਅਰਪਣ ਡਾਇਰੈਕਟਰ ਭਾਸ਼ਾਵਾਂ ਸ੍ਰ. ਜਸਵੰਤ ਸਿੰਘ ਜ਼ਫ਼ਰ ਵੱਲੋਂ ਕੀਤਾ ਗਿਆ। ਪੁਸਤਕਾਂ ਬਾਰੇ ਬੋਲਦਿਆਂ ਉਨ੍ਹਾਂ ਨੇ ਆਖਿਆ ਕਿ ਸ. ਨਿਰੰਜਣ ਸਿੰਘ ਸੈਲਾਨੀ ਇਕ ਬਹੁ-ਵਿਧਾਵੀ ਅਤੇ ਬਹੁ-ਭਾਸ਼ਾਈ ਲੇਖਕ ਦੇ ਤੌਰ 'ਤੇ ਬੀਤੇ 50 ਸਾਲਾਂ ਤੋਂ ਨਿਰੰਤਰ ਮਾਤਭਾਸ਼ਾ ਪੰਜਾਬੀ ਦੇ ਨਾਲ-ਨਾਲ ਹਿੰਦੀ ਅਤੇ ਸ਼ਾਹਮੁਖੀ ਦੇ ਸਾਹਿਤ ਰਚਨਾ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ । ਸੈਲਾਨੀ ਸਾਹਿਬ ਵੱਲੋਂ ਆਪਣੀ ਆਤਮ- ਕਥਾ "ਮੀਲ ਪੱਥਰ ਜ਼ਿੰਦਗੀ ਦੇ" ਨੂੰ ਮਾਂ-ਬੋਲੀ ਪੰਜਾਬੀ ਦੀ ਸ਼ਾਹਮੁਖੀ ਲਿਪੀ ਵਿਚ ਪ੍ਰਕਾਸ਼ਿਤ ਕਰਨਾ ਇਕ ਸ਼ਲਾਘਾਯੋਗ ਤੇ ਮਹੱਤਵਪੂਰਨ ਪਹਿਲ-ਕਦਮੀ ਹੈ। ਇਸ ਨਾਲ ਚੜ੍ਹਦੇ ਪੰਜਾਬ ਦੇ ਅਦਬ ਦਾ ਦਾਇਰਾ ਦੁਨੀਆ ਦੇ ਦੂਜੇ ਮੁਲਕਾਂ, ਖ਼ਾਸ ਤੌਰ ਤੇ ਲਹਿੰਦੇ ਪੰਜਾਬ ਵਿਚ ਵੀ ਫੈਲੇਗਾ।
          ਇਸ ਦੌਰਾਨ ਤ੍ਰੈਭਾਸ਼ੀ ਸ਼ਾਇਰ ਅੰਮਿ੍ਤਪਾਲ ਸਿੰਘ ਸ਼ੈਦਾ ਨੇ ਦੱਸਿਆ ਕਿ ਨਿਰੰਜਣ ਸਿੰਘ ਸੈਲਾਨੀ ਹੁਣ ਤੱਕ ਲਗਭਗ ਤੀਹ ਪੁਸਤਕਾਂ ਪੰਜਾਬੀ ਦੀ ਝੋਲੀ ਪਾ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਪੁਸਤਕਾਂ ਦਾ ਅਨੁਵਾਦ ਅਤੇ ਸੰਪਾਦਨ ਕਰਕੇ ਪ੍ਰਕਾਸ਼ਿਤ ਕਰਵਾਇਆ ਜਾ ਚੁੱਕਾ ਹੈ। ਸੈਲਾਨੀ ਸਾਹਿਬ ਦੀਆਂ ਉੱਤਮ ਅਧਿਆਪਨ ਤੇ ਸਾਹਿਤਿਕ ਸੇਵਾਵਾਂ ਦੇ ਅਧਾਰ 'ਤੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਰਾਜ ਪੁਰਸਕਾਰ ਦੇ ਨਾਲ ਨਵਾਜ਼ਿਆ ਹੋਇਆ ਹੈ ਅਤੇ ਕਈ ਹੋਰ ਨਾਮੀ ਸੰਸਥਾਵਾਂ ਵੱਲੋਂ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ। 
       ਸਮਾਗਮ ਦੇ ਅਖੀਰ ਵਿੱਚ ਨਿਰੰਜਨ ਸਿੰਘ ਸੈਲਾਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਤੋਂ ਹੈੱਡ ਮਾਸਟਰ ਵਜੋਂ ਸੇਵਾ ਮੁਕਤ ਹੋਏ ਹਨ ਅਤੇ ਉਨ੍ਹਾਂ ਦੀਆਂ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਤਿੰਨ ਦਰਜਨ ਦੇ ਕਰੀਬ ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਅੱਜ ਇੱਥੇ ਲੋਕ-ਅਰਪਣ ਹੋਈ ਆਤਮ-ਕਥਾ ਮੂਲ ਰੂਪ ਵਿਚ ਪਹਿਲਾਂ ਪੰਜਾਬੀ ਅਤੇ ਹਿੰਦੀ ਵਿਚ ਪ੍ਰਕਾਸ਼ਿਤ ਹੋ ਚੁੱਕੀ ਹੈ ਅਤੇ ਹੁਣ ਇਸ ਕਿਤਾਬ ਨੂੰ ਅੰਮਿ੍ਤਪਾਲ ਸਿੰਘ ਸ਼ੈਦਾ ਨੇ ਸ਼ਾਹਮੁਖੀ ਵਿਚ ਅਨੁਵਾਦ ਕਰ ਕੇ ਪ੍ਰਕਾਸ਼ਿਤ ਕਰਵਾਇਆ ਹੈ। ਉਨ੍ਹਾਂ ਨੇ ਅੱਜ ਦੇ ਸਮਾਗਮ ਨੂੰ ਉਲੀਕਣ ਲਈ ਡਾਇਰੈਕਟਰ ਸਾਹਿਬ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। 
       ਇਸ ਮੌਕੇ ਤੇ ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ ਅਤੇ ਖੋਜ ਅਫ਼ਸਰ ਡਾ. ਸੰਤੋਖ ਸਿੰਘ ਸੁੱਖੀ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਮਨਜਿੰਦਰ ਸਿੰਘ ਅਤੇ ਸ. ਭੂਪਿੰਦਰ ਸਿੰਘ ਸੁਪਰਡੈਂਟ ਆਦਿ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

Powered by Froala Editor


Recommended Posts