ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ
March 20, 2025
-21-

Sukhbir Singh Bedi / Patiala

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ

 ਪਟਿਆਲਾ, 20 ਮਾਰਚ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਮਾਰਚ ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਫ਼ੋਨ ਪੇਅ ’ਚ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਫ਼ੋਨ ਪੇਅ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ/ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-30 ਸਾਲ ਹੋਵੇ ਅਤੇ ਮਰਦ/ਔਰਤਾਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 21-03-2025 ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor

21


Recommended Posts