ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਪਟਿਆਲਾ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਅੰਬਾਲਾ ਦੇ ਹਮ-ਰੁਤਬਾ ਅਧਿਕਾਰੀਆਂ ਨਾਲ ਬੈਠਕ
March 20, 2025
-

S M Singh / Patiala

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ
-ਪਟਿਆਲਾ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਅੰਬਾਲਾ ਦੇ ਹਮ-ਰੁਤਬਾ ਅਧਿਕਾਰੀਆਂ ਨਾਲ ਬੈਠਕ
-ਕਿਹਾ, ਰਾਹਗੀਰਾਂ ਦੀ ਸਹੂਲਤ ਲਈ ਆਵਾਜਾਈ ਆਮ ਵਾਂਗ ਬਹਾਲ ਹੋਵੇਗੀ
ਸ਼ੰਭੂ/ਰਾਜਪੁਰਾ/ਪਟਿਆਲਾ, 20 ਮਾਰਚ:
    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ੰਭੂ ਬਾਰਡਰ ਦਾ ਦੌਰਾ ਕਰਕੇ ਇੱਥੇ ਜੀ.ਟੀ. ਰੋਡ ਰਾਹੀਂ ਅੰਬਾਲਾ-ਦਿੱਲੀ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ਉਤੇ ਰੁਕਾਵਟਾਂ ਚੁੱਕੇ ਜਾਣ ਦਾ ਜਾਇਜ਼ਾ ਲਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਵੀਡੀਓ ਕਾਨਫਰੰਸਿੰਗ ਜਰੀਏ ਇੱਕ ਅਹਿਮ ਬੈਠਕ ਕਰਕੇ ਰਾਹਗੀਰਾਂ ਦੀ ਸਹੂਲਤ ਲਈ ਆਵਾਜਾਈ ਆਮ ਵਾਂਗ ਬਹਾਲ ਕਰਨ ਲਈ ਚਰਚਾ ਕੀਤੀ। 
ਡਿਪਟੀ ਕਮਿਸ਼ਨਰ ਨੇ ਇੱਥੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਲੇ ਪਾਸੇ ਤੋਂ ਹਰਿਆਣਾ ਨਾਲ ਲੱਗਦੇ ਬਾਰਡਰਾਂ 'ਤੇ ਰੁਕਾਵਟਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰਿਆਣਾ ਵਾਲੇ ਪਾਸਿਓਂ ਵੀ ਰੁਕਾਵਟਾਂ ਦੂਰ ਕੀਤੀਆਂ ਜਾ ਰਹੀਆ ਹਨ ਅਤੇ ਜਲਦ ਹੀ ਸਾਰੀ ਆਵਾਜਾਈ ਬਹਾਲ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਜੀ.ਟੀ. ਰੋਡ ਸੜਕ ਸਮੇਤ ਸ਼ੰਭੂ ਨੇੜੇ ਇਸ ਉਪਰ ਬਣੇ ਪੁੱਲਾਂ ਆਦਿ ਦੀ ਸੁਰੱਖਿਆ ਅਤੇ ਮਜ਼ਬੂਤੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਦੋਂ ਉਨ੍ਹਾਂ ਵੱਲੋਂ ਸੁਰੱਖਿਆ ਦਾ ਸਰਟੀਫਿਕੇਟ ਮਿਲ ਜਾਂਦਾ ਹੈ ਤਾਂ ਉਸੇ ਸਮੇਂ ਭਾਰੀ ਵਹੀਕਲਾਂ ਦੀ ਆਵਾਜਾਈ ਬਹਾਲ ਹੋ ਜਾਵੇਗੀ ਜਦੋਂ ਕਿ ਹਲਕੇ ਵਾਹਨਾਂ ਦੀ ਆਵਾਜਾਈ ਚਾਲੂ ਹੋ ਗਈ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕਿਸਾਨਾਂ ਦੇ ਜੋ ਟ੍ਰੈਕਟਰ-ਟਰਾਲੀਆਂ ਤੇ ਹੋਰ ਜੋ ਵੀ ਸਾਮਾਨ ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰਾਂ 'ਤੇ ਪਿਆ ਹੈ, ਉਹ ਬਿਲਕੁਲ ਸੁਰੱਖਿਅਤ ਹੈ ਅਤੇ ਇਸ ਨੂੰ ਕਿਸਾਨਾਂ ਨੂੰ ਸੌਂਪਣ ਲਈ ਸਬੰਧਤ ਐਸ.ਡੀ.ਐਮਜ਼ ਤੇ ਹੋਰ ਅਧਿਕਾਰੀ ਆਪਣੀ ਨਿਗਰਾਨੀ ਹੇਠ ਸਬੰਧਤਾਂ ਨੂੰ ਸੌਂਪਣ ਲਈ ਡਿਊਟੀ 'ਤੇ ਤਾਇਨਾਤ ਹਨ। ਇਸ ਦੌਰਾਨ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ।
********
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸ਼ੰਭੂ ਬਾਰਡਰ ਦਾ ਦੌਰਾ ਕਰਦੇ ਹੋਏ। ਉਨ੍ਹਾਂ ਦੇ ਨਾਲ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਨਜ਼ਰ ਆ ਰਹੇ ਹਨ।

Powered by Froala Editor


Recommended Posts