ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ    
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 25 ਮਾਰਚ ਨੂੰ
March 21, 2025
-25-

Sukhbir Singh Bedi / Patiala

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 25 ਮਾਰਚ ਨੂੰ

ਪਟਿਆਲਾ, 21 ਮਾਰਚ:

  “ਨਵੀਂਆਂ ਖੇਤੀ ਤਕਨੀਕਾਂ ਅਪਣਾਓ, ਖ਼ਰਚ ਘਟਾਓ ਝਾੜ ਵਧਾਓ” ਦੇ ਉਦੇਸ਼ ਨਾਲ ਇਕ ਰੋਜ਼ਾ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ 25 ਮਾਰਚ ਨੂੰ ਲਗਾਇਆ ਜਾ ਰਿਹਾ ਹੈ।

  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਂਆਂ ਸਿਫ਼ਾਰਸ਼ਾਂ, ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਤੋਂ ਇਲਾਵਾ ਚਾਰੇ, ਦਾਲਾਂ, ਤੇਲ ਬੀਜ ਅਤੇ ਸਬਜ਼ੀਆਂ ਦੇ ਬੀਜਾਂ ਦੀਆ ਕਿੱਟਾਂ ਅਤੇ ਫਲਦਾਰ ਰੁੱਖਾਂ ਦੇ ਬੂਟੇ ਵੀ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਵੀ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 25 ਮਾਰਚ, 2025 ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ। 


Powered by Froala Editor

25


Recommended Posts