ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ.ਵਾਈ.ਸੀ ਕਰਵਾਉਣ ਦੀ ਅਪੀਲ

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ.ਵਾਈ.ਸੀ ਕਰਵਾਉਣ ਦੀ ਅਪੀਲ
March 21, 2025
-2013-

S M Singh / Patiala

ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ.ਵਾਈ.ਸੀ ਕਰਵਾਉਣ ਦੀ ਅਪੀਲ

-ਸਮੂਹ ਡਿਪੂ ਹੋਲਡਰ ਆਪਣੇ-ਆਪਣੇ ਇਲਾਕੇ ਵਿੱਚ ਪੈਂਦੇ ਖਪਤਕਾਰਾਂ ਨੂੰ ਈ-ਕੇ.ਵਾਈ.ਸੀ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਕੋਈ ਖਪਤਕਾਰ ਮਿਤੀ 31 ਮਾਰਚ 2025 ਤੋਂ ਬਾਅਦ ਰਾਸ਼ਨ ਲੈਣ ਤੋਂ ਵਾਂਝਾ ਨਾ ਰਹਿ ਜਾਵੇ

ਪਟਿਆਲਾ, 21 ਮਾਰਚ:

               ਪਟਿਆਲਾ ਦੇ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ. ਰੂਪਪ੍ਰੀਤ ਕੌਰ  ਨੇ ਜ਼ਿਲ੍ਹੇ ਦੇ ਸਮੂਹ ਸਹਾਇਕ ਖੁਰਾਕ ਤੇ ਸਪਲਾਈਜ਼ ਅਫ਼ਸਰਾਂ, ਨਿਰੀਖਕ ਇੰਚਾਰਜ (ਵੰਡ) ਅਤੇ ਡਿਪੂ ਹੋਲਡਰਾਂ, ਨਾਲ ਮੀਟਿੰਗਾਂ ਕਰਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ ਵਾਈ ਸੀ ਕਰਵਾਉਣ ਦੇ ਕੰਮ ਨੂੰ ਮਿਥੀ ਤਾਰੀਕ ਤੱਕ ਮੁਕੰਮਲ ਕਰਨ ਲਈ ਹਦਾਇਤ ਕੀਤੀ ਹੈ।

               ਡੀ.ਐਫ.ਐਸ.ਸੀ. ਨੇ ਦੱਸਿਆ ਕਿ ਪੰਜਾਬ ਦੇ ਖੁਰਾਕ ਤੇ ਸਪਲਾਈਜ਼ ਮੰਤਰੀ, ਪ੍ਰਮੁੱਖ ਸਕੱਤਰ ਅਤੇ ਵਿਭਾਗ ਦੇ ਡਾਇਰੈਕਟਰ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਨੂੰ ਈ-ਕੇ.ਵਾਈ.ਸੀ ਦਾ ਕੰਮ ਮਿਤੀ 31 ਮਾਰਚ 2025 ਤੱਕ ਮੁਕੰਮਲ ਕਰਨ ਦੀ ਕੀਤੀ ਗਈ ਹਦਾਇਤ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਉਹ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕਾਂ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਮੈਂਬਰਾ ਦਰਜ ਹਨ, ਉਨ੍ਹਾਂ ਦੀ ਈ-ਕੇ.ਵਾਈ.ਸੀ ਕਰਵਾਈ ਜਾਵੇ।

               ਰੂਪਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਫੀਲਡ ਅਫ਼ਸਰਾਂ ਨੂੰ ਆਪਣੇ-ਆਪਣੇ ਕਾਰਜ ਖੇਤਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਜਾਰੀ ਰਾਸ਼ਨ ਕਾਰਡਾਂ ਵਿੱਚ ਦਰਜ ਸਮੂਹ ਮੈਂਬਰਾਂ ਦੀ ਈ-ਕੇ.ਵਾਈ.ਸੀ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਡਿਪੂ ਹੋਲਡਰਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਆਪਣੇ-ਆਪਣੇ ਇਲਾਕੇ ਵਿੱਚ ਪੈਂਦੇ ਖਪਤਕਾਰਾਂ ਨੂੰ ਈ-ਕੇ.ਵਾਈ.ਸੀ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਕੋਈ ਖਪਤਕਾਰ ਮਿਤੀ 31 ਮਾਰਚ 2025 ਤੋਂ ਬਾਅਦ ਰਾਸ਼ਨ ਲੈਣ ਤੋਂ ਵਾਂਝਾ ਨਾ ਰਹਿ ਜਾਵੇ।ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ.ਵਾਈ.ਸੀ ਕਰਵਾਉਣ ਦੀ ਅਪੀਲ-ਸਮੂਹ ਡਿਪੂ ਹੋਲਡਰ ਆਪਣੇ-ਆਪਣੇ ਇਲਾਕੇ ਵਿੱਚ ਪੈਂਦੇ ਖਪਤਕਾਰਾਂ ਨੂੰ ਈ-ਕੇ.ਵਾਈ.ਸੀ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਕੋਈ ਖਪਤਕਾਰ ਮਿਤੀ 31 ਮਾਰਚ 2025 ਤੋਂ ਬਾਅਦ ਰਾਸ਼ਨ ਲੈਣ ਤੋਂ ਵਾਂਝਾ ਨਾ ਰਹਿ ਜਾਵੇਪਟਿਆਲਾ, 21 ਮਾਰਚ:ਪਟਿਆਲਾ ਦੇ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਡਾ. ਰੂਪਪ੍ਰੀਤ ਕੌਰ  ਨੇ ਜ਼ਿਲ੍ਹੇ ਦੇ ਸਮੂਹ ਸਹਾਇਕ ਖੁਰਾਕ ਤੇ ਸਪਲਾਈਜ਼ ਅਫ਼ਸਰਾਂ, ਨਿਰੀਖਕ ਇੰਚਾਰਜ (ਵੰਡ) ਅਤੇ ਡਿਪੂ ਹੋਲਡਰਾਂ, ਨਾਲ ਮੀਟਿੰਗਾਂ ਕਰਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ ਵਾਈ ਸੀ ਕਰਵਾਉਣ ਦੇ ਕੰਮ ਨੂੰ ਮਿਥੀ ਤਾਰੀਕ ਤੱਕ ਮੁਕੰਮਲ ਕਰਨ ਲਈ ਹਦਾਇਤ ਕੀਤੀ ਹੈ। ਡੀ.ਐਫ.ਐਸ.ਸੀ. ਨੇ ਦੱਸਿਆ ਕਿ ਪੰਜਾਬ ਦੇ ਖੁਰਾਕ ਤੇ ਸਪਲਾਈਜ਼ ਮੰਤਰੀ, ਪ੍ਰਮੁੱਖ ਸਕੱਤਰ ਅਤੇ ਵਿਭਾਗ ਦੇ ਡਾਇਰੈਕਟਰ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਨੂੰ ਈ-ਕੇ.ਵਾਈ.ਸੀ ਦਾ ਕੰਮ ਮਿਤੀ 31 ਮਾਰਚ 2025 ਤੱਕ ਮੁਕੰਮਲ ਕਰਨ ਦੀ ਕੀਤੀ ਗਈ ਹਦਾਇਤ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਉਹ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕਾਂ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਮੈਂਬਰਾ ਦਰਜ ਹਨ, ਉਨ੍ਹਾਂ ਦੀ ਈ-ਕੇ.ਵਾਈ.ਸੀ ਕਰਵਾਈ ਜਾਵੇ।ਰੂਪਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਫੀਲਡ ਅਫ਼ਸਰਾਂ ਨੂੰ ਆਪਣੇ-ਆਪਣੇ ਕਾਰਜ ਖੇਤਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਜਾਰੀ ਰਾਸ਼ਨ ਕਾਰਡਾਂ ਵਿੱਚ ਦਰਜ ਸਮੂਹ ਮੈਂਬਰਾਂ ਦੀ ਈ-ਕੇ.ਵਾਈ.ਸੀ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਡਿਪੂ ਹੋਲਡਰਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਆਪਣੇ-ਆਪਣੇ ਇਲਾਕੇ ਵਿੱਚ ਪੈਂਦੇ ਖਪਤਕਾਰਾਂ ਨੂੰ ਈ-ਕੇ.ਵਾਈ.ਸੀ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਕੋਈ ਖਪਤਕਾਰ ਮਿਤੀ 31 ਮਾਰਚ 2025 ਤੋਂ ਬਾਅਦ ਰਾਸ਼ਨ ਲੈਣ ਤੋਂ ਵਾਂਝਾ ਨਾ ਰਹਿ ਜਾਵੇ। *********
 
 


Powered by Froala Editor

2013


Recommended Posts