ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ   
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
March 22, 2025
-

S M Singh / Patiala

Repoter..S M Sing

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪਟਿਆਲਾ, 21 ਮਾਰਚ:
  ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਜ਼ਿਲ੍ਹਾ ਭਰ ਵਿੱਚੋਂ ਆਏ ਲੋਕਾਂ ਅਤੇ ਵਲੰਟੀਅਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਉਹਨਾਂ ਨੂੰ ਅਧਿਕਾਰੀਆਂ ਦੇ ਧਿਆਨ ’ਚ ਲਿਆ ਕੇ ਉਨ੍ਹਾਂ ਦਾ ਹੱਲ ਕਰਵਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ ਅਤੇ ਸੂਬੇ ਦਾ ਹਰ ਪੱਖ ਤੋਂ ਵਿਕਾਸ ਕਰਵਾਉਣ ਲਈ ਸਰਕਾਰ ਪੂਰੀ ਤਰ੍ਹਾਂ ਤਤਪਰ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਵੱਲੋਂ ਅਨੇਕਾਂ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੇ ਕੰਮ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਅਧਾਰ ਤੇ ਕੀਤੇ ਜਾਂਦੇ ਹਨ।
  ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਹਨਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਮੈਰਿਟ ਦੇ ਅਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਬੇਰੁਜ਼ਗਾਰੀ ਦਾ ਖ਼ਾਤਮਾ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ।
  ਇਸ ਮੌਕੇ ਜ਼ਿਲ੍ਹਾ ਭਰ ਵਿੱਚੋਂ ਆਏ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਚੇਅਰਮੈਨ ਜੱਸੀ ਸੋਹੀਆ ਵਾਲਾ ਦੇ ਧਿਆਨ ਵਿੱਚ ਲਿਆਂਦੀਆਂ। ਉਹਨਾਂ ਕਿਹਾ ਕਿ ਰੋਜ਼ਾਨਾ ਦੇ ਕੰਮਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਤੌਰ ’ਤੇ ਹਰ ਹਫ਼ਤੇ ਸੋਮਵਾਰ ਅਤੇ ਵੀਰਵਾਰ ਨੂੰ ਉਹਨਾਂ ਵੱਲੋਂ ਜ਼ਿਲ੍ਹਾ ਭਰ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ।
ਫ਼ੋਟੋ ਕੈਪਸ਼ਨ
ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

Powered by Froala Editor


Recommended Posts