ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਕਿਹਾ, ਰਾਹਗੀਰਾਂ ਦੀ ਸਹੂਲਤ ਲਈ ਹਰਿਆਣਾ ਤੇ ਅੱਗੇ ਜਾਣ ਲਈ ਆਵਾਜਾਈ ਬਹਾਲ ਕਰਵਾਈ
March 22, 2025
-

Rajni / Patiala

Repoter..Rajni
ਪਾਤੜਾਂ ਦੇ ਐਸ.ਡੀ.ਐਮ ਤੇ ਡੀ.ਐਸ.ਪੀ. ਨੇ ਢਾਬੀ ਗੁੱਜਰਾਂ ਬਾਰਡਰ ਦੇ ਦੋਵੇਂ ਰਸਤੇ ਖੁਲ੍ਹਵਾਏ
-ਕਿਹਾ, ਰਾਹਗੀਰਾਂ ਦੀ ਸਹੂਲਤ ਲਈ ਹਰਿਆਣਾ ਤੇ ਅੱਗੇ ਜਾਣ ਲਈ ਆਵਾਜਾਈ ਬਹਾਲ ਕਰਵਾਈ
ਪਾਤੜਾਂ/ਪਟਿਆਲਾ, 21 ਮਾਰਚ:
    ਪਾਤੜਾਂ ਦੇ ਐਸ.ਡੀ.ਐਮ. ਅਸ਼ੋਕ ਕੁਮਾਰ ਅਤੇ ਡੀ.ਐਸ.ਪੀ. ਇੰਦਰਜੀਤ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅੱਜ ਢਾਬੀ ਗੁੱਜਰਾਂ ਬਾਰਡਰ ਦੇ ਦੋਵੇਂ ਪਾਸੇ ਰਸਤੇ ਖੁਲ੍ਹਵਾ ਦਿੱਤੇ ਹਨ ਅਤੇ ਆਵਾਜਾਈ ਆਮ ਵਾਂਗ ਚਾਲੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੇ ਬੀਤੇ ਦਿਨਾਂ ਤੋਂ ਲਗਾਤਾਰ ਢਾਬੀ ਗੁੱਜਰਾਂ ਬਾਰਡਰ ਦਾ ਦੌਰਾ ਕਰਕੇ ਇਸ ਰਸਤੇ ਨੂੰ ਖੁਲ੍ਹਵਾਉਣ ਲਈ ਚਾਰਾਜੋਈ ਕੀਤੀ ਅਤੇ ਕਿਸਾਨਾਂ ਦਾ ਜੋ ਸਮਾਨ ਇੱਥੇ ਪਿਆ ਹੈ, ਉਸ ਨੂੰ ਸੁਰੱਖਿਅਤ ਸਬੰਧਤਾਂ ਨੂੰ ਸੌਂਪਿਆ ਜਾ ਰਿਹਾ ਹੈ। 
ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਹਗੀਰਾਂ ਦੀ ਸਹੂਲਤ ਲਈ ਆਵਾਜਾਈ ਆਮ ਵਾਂਗ ਬਹਾਲ ਕਰਵਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਲੇ ਪਾਸੇ ਤੋਂ ਹਰਿਆਣਾ ਨਾਲ ਲੱਗਦੇ ਬਾਰਡਰਾਂ 'ਤੇ ਰੁਕਾਵਟਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰਿਆਣਾ ਵਾਲੇ ਪਾਸਿਓਂ ਵੀ ਰੁਕਾਵਟਾਂ ਦੂਰ ਕਰਨ ਨਾਲ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ ਹੈ।
ਐਸ.ਡੀ.ਐਮ. ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਢਾਬੀ ਗੁੱਜਰਾਂ ਵਿਖੇ ਸੜਕ ਦੀ ਸਾਫ਼-ਸਫਾਈ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸੜਕ ਦੀ ਸੁਰੱਖਿਆ ਅਤੇ ਮਜ਼ਬੂਤੀ ਦੀ ਜਾਂਚ ਕਰਕੇ ਸੁਰੱਖਿਆ ਦਾ ਸਰਟੀਫਿਕੇਟ ਮਿਲਣ ਮਗਰੋਂ ਸਾਰੇ ਵਹੀਕਲਾਂ ਦੀ ਆਵਾਜਾਈ ਬਹਾਲ ਹੋ ਗਈ ਅਤੇ ਹੁਣ ਪੰਜਾਬ ਦੇ ਲੋਕ ਜੀਂਦ, ਨਰਵਾਣਾ, ਰੋਹਤਕ, ਦਿੱਲੀ ਆਦਿ ਸ਼ਹਿਰਾਂ ਲਈ ਬੇਰੋਕ ਆ-ਜਾ ਸਕਣਗੇ। ਇਸ ਮੌਕੇ ਨਗਰ ਕੌਂਸਲ ਪਾਤੜਾਂ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਵੀ ਮੌਜੂਦ ਸਨ।
********
ਫੋਟੋ ਕੈਪਸ਼ਨ- ਪਾਤੜਾਂ ਦੇ ਐਸ.ਡੀ.ਐਮ. ਅਸ਼ੋਕ ਕੁਮਾਰ ਅਤੇ ਡੀ.ਐਸ.ਪੀ. ਇੰਦਰਜੀਤ ਸਿੰਘ ਚੌਹਾਨ ਢਾਬੀ ਗੁੱਜਰਾਂ ਬਾਰਡਰ ਦਾ ਦੌਰਾ ਕਰਦੇ ਹੋਏ।

Powered by Froala Editor


Recommended Posts