ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ – ਡਾ: ਨਵਜੋਤ ਸ਼ਰਮਾ
March 25, 2025
-

Rajni / Patiala

ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ – ਡਾ: ਨਵਜੋਤ ਸ਼ਰਮਾ

ਪਟਿਆਲਾ 25 ਮਾਰਚ

ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ  ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਡਾ: ਨਵਜੋਤ ਸ਼ਰਮਾ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਤੇ ਆਈਆਂ ਸ਼ਿਕਾਇਤਾਂ ਦਾ ਵਿਭਾਗ ਪਹਿਲ ਦੇ ਅਧਾਰ 'ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ । ਮੀਟਿੰਗ ਵਿੱਚ ਉਹਨਾ ਦੇ ਨਾਲ ਈ.ਏ.ਸੀ.(ਯੂ.ਟੀ.) ਸਤੀਸ਼ ਚੰਦਰ ਵੀ ਹਾਜ਼ਰ ਸਨ ।

                          ਡਾ: ਨਵਜੋਤ ਸ਼ਰਮਾ ਨੇ ਕਿਹਾ ਕਿ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਪਹਿਲੇ ਪੜਾਅ ‘ਤੇ ਹੀ ਕਰਨਾ ਯਕੀਨੀ ਬਣਾਇਆ ਜਾਵੇ । ਉਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੇਸਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ । ਉਹਨਾਂ  ਕਿਹਾ ਕਿ ਹਰੇਕ ਅਰਜੀ ਨੂੰ ਸਿਸਟਮ ‘ਚ ਦਰਜ ਅਤੇ ਰਿਕਾਰਡ ਮੁਤਾਬਿਕ ਕੀਤਾ ਜਾਵੇ ਅਤੇ ਸਮਾਂਬੱਧ ਤਰੀਕੇ ਨਾਲ ਉਸ ਦਾ ਹੱਲ ਕੀਤਾ ਜਾਵੇ । ਉਹਨਾਂ  ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਦਾ ਮੁੱਖ ਉਦੇਸ਼ ਜਨਤਕ ਸ਼ਿਕਾਇਤਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ । ਉਹਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ।

                  ਮੁੱਖ ਮੰਤਰੀ ਫੀਲਡ ਅਫਸਰ ਨੇ ਮੀਟਿੰਗ ਦੌਰਾਨ ਆਏ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਅਰਜੀ ਉਹਨਾਂ ਦੇ ਵਿਭਾਗ ਨਾਲ ਸਬੰਧਤ ਨਹੀ ਹੈ ਤਾਂ ਉਸ ਅਰਜੀ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਟਰਾਂਸਫਰ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾ ਸਕੇ ।

                        ਇਸ ਦੌਰਾਨ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ । 

Powered by Froala Editor


Recommended Posts