ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੋਗੀਪੁਰ ਵਿਖੇ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ
March 27, 2025
-

S M Singh / Patiala

ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੋਗੀਪੁਰ ਵਿਖੇ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ
ਪਟਿਆਲਾ, 27 ਮਾਰਚ:

  ਪੰਜਾਬ ਸਰਕਾਰ ਵੱਲੋਂ ਉਲੀਕੀਆਂ ਅਗਾਂਹਵਧੂ ਸਕੀਮਾਂ ਦੇ ਮੱਦੇਨਜ਼ਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦਲਬੀਰ ਕੁਮਾਰ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ ਦਫ਼ਤਰ ਦੀ ਸਮੁੱਚੀ ਟੀਮ ਵੱਲੋਂ ਪਿੰਡ ਜੋਗੀਪੁਰ ਬਲਾਕ ਸਨੌਰ ਜ਼ਿਲ੍ਹਾ ਪਟਿਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਲਬੀਰ ਕੁਮਾਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੋ ਹਫ਼ਤੇ ਤੇ ਚਾਰ ਹਫ਼ਤੇ ਦਾ ਸਿਖਲਾਈ ਕੋਰਸ, 2 ਤੋਂ 20 ਪਸੂਆਂ ਤੱਕ ਡੀ.ਡੀ.-8 ਕਰਜ਼ਾ ਸਕੀਮ, ਮਿਲਕਿੰਗ ਮਸ਼ੀਨ, ਕੈਟਲਸ਼ੈੱਡ ਅਤੇ ਫੌਡਰ ਹਾਰਵੈਸਟਰ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ।
 ਮਿਲਕਫੈੱਡ ਦੇ ਖਰੀਦ ਮੈਨੇਜਰ (ਸੇਵਾਮੁਕਤ) ਗੁਰਮੇਲ ਸਿੰਘ ਰਠੌਰ ਵੱਲੋਂ ਦੁੱਧ ਦੀ ਫੈਟ, ਐਸ.ਐਨ.ਐਫ ਦੇ ਘਟਣ ਵਧਣ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਅਤੇ ਇਸ ਤੋਂ ਇਲਾਵਾ ਦੁੱਧ ਤੋਂ ਪਦਾਰਥ ਬਣਾਉਣ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਡੇਅਰੀ ਵਿਕਾਸ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਐਨ.ਐਲ.ਐਮ. ਪਸ਼ੂ ਬੀਮਾ ਸਕੀਮ, ਐਨ.ਐਲ.ਐਮ ਫੀਡ ਅਤੇ ਫੌਡਰ ਸਕੀਮ ਅਤੇ ਸਾਰਾ ਸਾਲ ਹਰੇ ਚਾਰੇ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੱਤੀ ਗਈ।
 ਵੈਟਰਨਰੀ ਇੰਸਪੈਕਟਰ (ਸੇਵਾਮੁਕਤ) ਡਾ. ਮੋਹਨ ਸ਼ਰਮਾ  ਨੇ ਪਸ਼ੂਆਂ ਦੀ ਬਿਮਾਰੀਆਂ ਦੀ ਰੋਕਥਾਮ ਅਤੇ ਕੱਟੀਆਂ ਵੱਛੀਆਂ ਦੀ ਸਾਂਭ ਸੰਭਾਲ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ। ਡੇਅਰੀ ਵਿਕਾਸ ਇੰਸਪੈਕਟਰ ਲਖਮੀਰ ਸਿੰਘ ਵੱਲੋਂ ਸਾਫ਼ ਦੁੱਧ ਦੀ ਪੈਦਾਵਾਰ ਅਤੇ ਕੈਟਲਸ਼ੈੱਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੈਂਪ ਦਾ ਇੰਤਜ਼ਾਮ ਕੀਤਾ ਗਿਆ।
ਇਸ ਮੌਕੇ ਪਿੰਡ ਜੋਗੀਪੁਰ ਦੇ ਸਰਪੰਚ ਗੁਰਭੇਜ ਸਿੰਘ ਅਤੇ ਮੁਹਤਬਰ ਵਿਅਕਤੀਆਂ ਨੇ ਡੇਅਰੀ ਵਿਕਾਸ ਵਿਭਾਗ ਦੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਦੁੱਧ ਉਤਪਾਦਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ।

Powered by Froala Editor


Recommended Posts