ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
-ਡਿਪਟੀ ਕਮਿਸ਼ਨਰ ਵੱਲੋਂ ਇਨਵੈਸਟ ਪੰਜਾਬ ਬਿਜਨੈਸ ਫਰਸਟ ਪੋਰਟਲ ਸਬੰਧੀਂ ਉਦਮੀਆਂ ਨਾਲ ਮੀਟਿੰਗ
March 27, 2025
-

Rajni / Patiala

ਨਿਵੇਸ਼ ਲਈ ਪਟਿਆਲਾ ਜ਼ਿਲ੍ਹੇ 'ਚ ਸਾਜ਼ਗਾਰ ਮਾਹੌਲ-ਡਾ. ਪ੍ਰੀਤੀ ਯਾਦਵ
-ਡਿਪਟੀ ਕਮਿਸ਼ਨਰ ਵੱਲੋਂ ਇਨਵੈਸਟ ਪੰਜਾਬ ਬਿਜਨੈਸ ਫਰਸਟ ਪੋਰਟਲ ਸਬੰਧੀਂ ਉਦਮੀਆਂ ਨਾਲ ਮੀਟਿੰਗ
-ਕਿਹਾ, ਉਦਮੀਆਂ ਨੂੰ ਰੈਗੂਲੇਟਰੀ ਕਲੀਅਰੈਂਸ ਲੈਣ 'ਚ ਕੋਈ ਦਿਕਤ ਨਹੀਂ ਆਉਣ ਦਿੱਤੀ ਜਾਵੇਗੀ
-ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ, ਮਿਥੇ ਸਮੇਂ 'ਚ ਦਿੱਤੀਆਂ ਜਾਣ ਲੋੜੀਂਦੀਆਂ ਪ੍ਰਵਾਨਗੀਆਂ
ਪਟਿਆਲਾ, 27 ਮਾਰਚ:
''ਪੰਜਾਬ ਸਰਕਾਰ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ 'ਚ ਨਵੇਂ ਉਦਮੀਆਂ ਲਈ ਨਿਵੇਸ਼ ਪੱਖੀ ਮਾਹੌਲ ਸਿਰਜਿਆ ਹੈ, ਉਥੇ ਹੀ ਪਟਿਆਲਾ ਜ਼ਿਲ੍ਹੇ 'ਚ ਵੀ ਨਿਵੇਸ਼ ਲਈ ਸਾਜ਼ਗਾਰ ਪ੍ਰਦਾਨ ਕੀਤਾ ਗਿਆ ਹੈ ਤਾਂ ਕਿ ਨਵੇਂ ਉਦਮੀਆਂ ਨੂੰ ਆਪਣੇ ਉਦਯੋਗ ਲਗਾਉਣ ਲਈ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਪੇਸ਼ ਆਵੇ।'' ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਇਨਵੈਸਟ ਪੰਜਾਬ ਬਿਜਨੈਸ ਫਰਸਟ ਪੋਰਟਲ ਅਤੇ ਰੈਗੂਲੇਟਰੀ ਕਲੀਰੈਂਸ ਦੀਆਂ ਅਰਜੀਆਂ ਦੇ ਨਿਪਟਾਰੇ ਸਬੰਧੀ ਵੱਖ-ਵੱਖ ਉਦਮੀਆਂ ਦੀ ਸੁਣਵਾਈ ਕਰਦਿਆਂ ਕੀਤਾ।
    ਅੱਜ ਦੀ ਇਸ ਬੈਠਕ ਦੌਰਾਨ ਸਹਾਇਕ ਕਿਰਤ ਕਮਿਸ਼ਨਰ ਕੋਲ ਲੰਬਿਤ ਪਈਆਂ 14 ਅਰਜੀਆਂ ਦਾ ਮੌਕੇ 'ਤੇ ਨਿਪਟਾਰਾ ਕਰਵਾਇਆ ਗਿਆ। ਜਦੋਂਕਿ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਦੇ ਦਫ਼ਤਰ ਵੱਲੋਂ 2 ਰਾਈਟ ਟੂ ਬਿਜਨੈਸ ਐਪਲੀਕੇਸ਼ਨਜ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ ਦੇ ਦਫ਼ਤਰ ਵੱਲੋਂ 5 ਦਰਖਾਸਤਾਂ ਦਾ ਨਿਪਟਾਰਾ ਮੌਕੇ 'ਤੇ ਕੀਤਾ ਗਿਆ।
    ਇਸ ਮੌਕੇ ਜਿਹੜੇ ਉਦਮੀਆਂ ਦੀਆਂ ਅਰਜੀਆਂ ਦਾ ਨਿਪਟਾਰਾ ਕੀਤਾ ਗਿਆ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਸਨਅਤਾਂ ਪੱਖੀ ਮਾਹੌਲ ਸਿਰਜਿਆ ਹੈ, ਜਿਸ ਲਈ ਪ੍ਰਸ਼ਾਸਨ ਵੱਲੋਂ ਉਦਮੀਆਂ ਨੂੰ ਨਿਵੇਸ਼ ਕਰਨ 'ਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਂਦੀ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਨਵੈਸਟ ਪੰਜਾਬ ਪੋਰਟਲ ਸਬੰਧੀਂ ਉਦਮੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀਂ ਫੀਡ ਬੈਕ ਲੈਕੇ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ ਇਨ੍ਹਾਂ ਦਾ ਤੁਰੰਤ ਹੱਲ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਦਫ਼ਤਰ ਵਿਖੇ ਹਰੇਕ ਮੰਗਲਵਾਰ ਨੂੰ ਅਜਿਹੇ ਕੈਂਪ ਲਗਾਇਆ ਕਰਨਗੇ ਤਾਂ ਕਿ ਉਦਮੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
    ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਉਦਮੀਆਂ ਨੂੰ ਭਰੋਸਾ ਦਿੱਤਾ ਕਿ ਉਦਯੋਗਿਕ ਇਕਾਈਆਂ ਨੂੰ ਬਿਜਨੈਸ ਫਰਸਟ ਪੋਰਟਲ ਸਬੰਧੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਜਿਨ੍ਹਾਂ ਕੋਲ ਨਿਵੇਸ਼ ਕਰਨ ਵਾਲੇ ਉਦਮੀਆਂ ਵੱਲੋਂ ਵੈਬਸਾਇਟ ਪੀਬੀਇੰਡਸਟਰੀਜ ਡਾਟ ਜੀਓਵੀ ਡਾਟ ਇਨ ਅਤੇ ਬਿਜਨਸ ਫਰਸਟ ਪੋਰਟਲ ਉਪਰ ਦਾਖਲ ਕੀਤੀਆਂ ਜਾਣ ਵਾਲੀਆਂ ਰੈਗੂਲੇਟਰੀ ਕਲੀਅਰੈਂਸਸ ਪੁੱਜਦੀਆਂ ਹਨ, ਨੂੰ ਮਿਥੇ ਸਮੇਂ ਅੰਦਰ ਪੂਰਾ ਕਰਕੇ ਐਨ.ਓ.ਸੀਜ ਦੇਣ ਲਈ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ।
    ਮੀਟਿੰਗ ਵਿੱਚ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਡਾ. ਨਵਨੀਤ ਸ਼ਰਮਾ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਅੰਗਦ ਸਿੰਘ ਸੋਹੀ, ਡਿਪਟੀ ਡਾਇਰੈਕਟਰ ਫੈਕਟਰੀਜ ਮੋਹਿਤ ਸਿੰਗਲਾ, ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਸਮੇਤ ਹੋਰ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਉਦਮੀਆਂ ਨੂੰ ਸਬੰਧਤ ਵਿਭਾਗਾਂ ਦੇ ਕਰਮਚਾਰੀਆਂ ਨੇ ਇਨਵੈਸਟ ਪੰਜਾਬ ਪੋਰਟਲ ਸਬੰਧੀ ਵਧੇਰੇ ਜਾਣਕਾਰੀ ਵੀ ਪ੍ਰਦਾਨ ਕੀਤੀ।
******
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਇਨਵੈਸਟ ਪੰਜਾਬ ਬਿਜਨੈਸ ਫਰਸਟ ਪੋਰਟਲ ਸਬੰਧੀ ਉਦਮੀਆਂ ਦੀ ਸੁਣਵਾਈ ਕਰਦੇ ਹੋਏ।

Powered by Froala Editor


Recommended Posts