ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ
April 1, 2025
-7-6-

S M Singh / Patiala

Repoter..S M Singh

ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ

ਪਟਿਆਲਾ, 1 ਅਪ੍ਰੈਲ:

  ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮ 7 ਵਜੇ ਤੋਂ ਅਗਲੀ ਸਵੇਰ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ 'ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਜਿਸ ਕਾਰਨ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੇ ਮਿਆਰ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਾਰਨ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਇਹ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ।




Powered by Froala Editor

7 6


Recommended Posts