ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਹਾਵੀਰ ਜੈਯੰਤੀ ਮੌਕੇ 10 ਅਪ੍ਰੈਲ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ
April 1, 2025
-10-

Rajni / Patiala

Repoter..Rajni

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਹਾਵੀਰ ਜੈਯੰਤੀ ਮੌਕੇ 10 ਅਪ੍ਰੈਲ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਪਟਿਆਲਾ, 1 ਅਪ੍ਰੈਲ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਹਾਵੀਰ ਜੈਯੰਤੀ ਮੌਕੇ 10 ਅਪ੍ਰੈਲ 2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਮੀਟ/ਮੱਛੀ ਅਤੇ ਅੰਡਿਆ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਸ.ਐਸ. ਜੈਨ ਸਭਾ (ਰਜਿ.) ਗੁੜਮੰਡੀ ਪਟਿਆਲਾ ਵੱਲੋਂ 10 ਅਪ੍ਰੈਲ 2025 ਨੂੰ ਮਹਾਵੀਰ ਜੈਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅਸ਼ੁੱਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।

Powered by Froala Editor

10


Recommended Posts