ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
-ਐਸ.ਡੀ.ਐਮਜ ਨੇ ਸਬ-ਡਵੀਜ਼ਨ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ-ਡਾ. ਪ੍ਰੀਤੀ ਯਾਦਵ
April 1, 2025
-

Rajni / Patiala

Repoter..Rajni
ਡੀ.ਸੀ. ਵੱਲੋਂ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ
-ਐਸ.ਡੀ.ਐਮਜ ਨੇ ਸਬ-ਡਵੀਜ਼ਨ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ-ਡਾ. ਪ੍ਰੀਤੀ ਯਾਦਵ
-ਕਿਸਾਨਾਂ ਨੂੰ ਖੇਤਾਂ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
ਪਟਿਆਲਾ, 1 ਅਪ੍ਰੈਲ:
    ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਕੀਤੀ ਆਨਲਾਈਨ ਮੀਟਿੰਗ 'ਚ ਕਣਕ ਦੀ ਖਰੀਦ, ਅਦਾਇਗੀ ਤੇ ਲਿਫਟਿੰਗ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਖਰੀਦ ਏਜੰਸੀਆਂ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ, ਪਨਸਪ ਤੇ ਵੇਅਰਹਾਊਸ ਨੂੰ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਅਤੇ ਐਸ.ਡੀ.ਐਮ. ਦੂਧਨ ਸਾਧਾਂ ਕਿਰਪਾਲ ਵੀਰ ਸਿੰਘ ਨੇ ਆਪਣੀਆਂ ਮੰਡੀਆਂ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫਟਿੰਗ ਲਈ ਸਾਧਨਾਂ ਦੀ ਉਪਲਬਧਤਾ ਸਮੇਤ ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਫੋਟੋ ਕੈਪਸ਼ਨ : ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਪਾਤੜਾਂ ਦੀਆਂ ਮੰਡੀਆਂ 'ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

ਫੋਟੋ ਕੈਪਸ਼ਨ : ਦੂਧਨ ਸਾਧਾਂ ਦੇ ਐਸ.ਡੀ.ਐਮ ਕਿਰਪਾਲਵੀਰ ਸਿੰਘ ਮੰਡੀਆਂ 'ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

Powered by Froala Editor


Recommended Posts