ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰਸੰਦਾਂ'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ
April 3, 2025
-

Rajni / Patiala


ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰਸੰਦਾਂ'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 3 ਅਪ੍ਰੈਲ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਜੂਨ 2025 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।


Powered by Froala Editor


Recommended Posts