Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ 'ਚ ਭਰਤੀ ਹੋਣ ਲਈ ਸਿਖਲਾਈ ਕੋਰਸ 21 ਅਪ੍ਰੈਲ ਤੋਂ
April 4, 2025
-21-

Rajni / Patiala

Repoter..Rajni

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ 'ਚ ਭਰਤੀ ਹੋਣ ਲਈ ਸਿਖਲਾਈ ਕੋਰਸ 21 ਅਪ੍ਰੈਲ ਤੋਂ
ਪਟਿਆਲਾ, 4 ਅਪ੍ਰੈਲ:

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 21 ਅਪ੍ਰੈਲ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ 'ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ ਸਾਢੇ 17 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੁੱਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Powered by Froala Editor

21


Recommended Posts