*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ
April 7, 2025
-8-8-

Rajni / Patiala

Repoter..Rajni

ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ

ਪਟਿਆਲਾ, 6 ਅਪ੍ਰੈਲ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੁੰਗੀ ਤੋਂ ਪੁਰਾਣਾ ਬੱਸ ਸਟੈਂਡ ਦੇ ਅੰਦਰ ਦੇ ਇਲਾਕੇ, ਪੁਰਾਣਾ ਬੱਸ ਸਟੈਂਡ ਤੋਂ ਫੁਆਰਾ ਚੌਂਕ (ਦੀ ਮਾਲ ਰੋਡ), ਫੁਆਰਾ ਚੌਂਕ ਲੋਅਰ ਮਾਲ ਤੋਂ ਮਹਿੰਦਰਾ ਕਾਲਜ ਅਤੇ ਮਹਿੰਦਰਾ ਕਾਲਜ ਤੋਂ ਸਨੌਰੀ ਅੱਡੇ ਦੇ ਅੰਦਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾਈ ਹੈ।

5 ਜੂਨ 2025 ਤੱਕ ਲਾਗੂ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਸ਼ਹਿਰੀ ਖੇਤਰ ਅੰਦਰ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਵੱਧ ਗਈ ਹੈ, ਇਨ੍ਹਾਂ ਵਾਹਨਾਂ ਦੀ ਦਿਨ ਦੇ ਸਮੇਂ ਸ਼ਹਿਰ ਵਿੱਚ ਆਮਦ ਨਾਲ ਆਮ ਟ੍ਰੈਫਿਕ ਦੀ ਆਵਾਜਾਈ ਵਿੱਚ ਕਾਫ਼ੀ ਵਿਘਨ ਪੈ ਰਿਹਾ ਹੈ, ਜਿਸ ਨਾਲ ਲੰਮੇ ਸਮੇਂ ਜਾਮ ਲੱਗ ਜਾਂਦੇ ਹਨ। ਇਨ੍ਹਾਂ ਟ੍ਰੈਫਿਕ ਜਾਮਾਂ ਕਾਰਨ ਜਿੱਥੇ ਆਮ ਜਨਤਾ ਦੇ ਕੰਮਕਾਰ ਪ੍ਰਭਾਵਿਤ ਹੁੰਦੇ ਹਨ, ਉੱਥੇ ਨਾਲ ਹੀ ਬਿਮਾਰ/ਬਜ਼ੁਰਗ/ਮਰੀਜ਼/ਐਂਬੂਲੈਸਾਂ/ਸਕੂਲੀ ਬੱਚਿਆਂ ਦੇ ਇੱਕ ਥਾਂ ਤੋਂ ਦੂਜੀ ਥਾਂ ਸਮੇਂ ਸਿਰ ਪੁੱਜਣ ਵਿੱਚ ਵੀ ਵਿਘਨ ਪੈਂਦਾ ਹੈ, ਅਜਿਹੇ ਹਾਲਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇਹ ਪਾਬੰਦੀ ਲਗਾਈ ਗਈ ਹੈ।

Powered by Froala Editor

8 8


Recommended Posts