ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ
April 7, 2025
-

S M Singh / Patiala

Repoter..S M Singh

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ
ਪਟਿਆਲਾ, 6 ਅਪ੍ਰੈਲ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ 'ਤੇ ਹੀ ਦੁਕਾਨਾਂ 'ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ 'ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।

Powered by Froala Editor


Recommended Posts