ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਜਾਂਚ ਆਰੰਭ

ਫਤਿਹਗੜ੍ਹ ਚੂੜੀਆ ">
ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ   
ਬੁਲਟ ਤੇ ਸਵਾਰ ਦਾਦੇ ਪੋਤੇ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ,ਬੱਚੇ ਨੂੰ ਲੱਗੀਆਂ ਮਾਮੂਲੀ ਸੱਟਾਂ ਦਾਦਾ ਗੰਭੀਰ ਜ਼ਖਮੀ
April 7, 2025
-

Rajni / Dera Baba Nanak

Repoter..Rajni

ਬੁਲਟ ਤੇ ਸਵਾਰ ਦਾਦੇ ਪੋਤੇ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ,ਬੱਚੇ ਨੂੰ ਲੱਗੀਆਂ ਮਾਮੂਲੀ ਸੱਟਾਂ ਦਾਦਾ ਗੰਭੀਰ ਜ਼ਖਮੀ
ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਜਾਂਚ ਆਰੰਭ

ਫਤਿਹਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ ਪਿੰਡ ਨਿਕੋਸਰਾ ਮੋੜ ਉਪਰ ਇੱਕ ਤੇਜ਼ ਰਫਤਾਰ ਕਾਰ ਚਾਲਕ ਵੱਲੋਂ ਬੁਲਟ ਤੇ ਸਵਾਰ ਦਾਦੇ ਪੋਤੇ ਨੂੰ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਮਾਮਲਾ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਖਮੀ ਦਾਦੇ ਪੋਤੇ ਦੇ ਰਿਸ਼ਤੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਪੁੱਤਰ ਪਰਮਜੀਤ ਸਿੰਘ ਜੋ ਕਿ ਆਪਣੇ ਕਰੀਬ ਚਾਰ ਸਾਲਾ ਪੋਤੇ ਜਗਨੂਰ ਸਿੰਘ ਨੂੰ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਬੁਲਟ ਤੇ ਲੈ ਕੇ ਆ ਰਿਹਾ ਸੀ ਤੇ ਜਦੋਂ ਉਹ ਪਿੰਡ ਨਿਕੋਸਰਾਂ ਮੋੜ ਤੋਂ ਮੁੜਨ ਲੱਗੇ ਤਾਂ ਪਿੱਛੋਂ ਫਤਿਹਗੜ੍ਹ ਚੂੜੀਆਂ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ ਟੱਕਰ ਇਨੀ ਜਬਰਦਸਤੀ ਸੀ ਕਿ ਕਾਰ ਮੋਟਰਸਾਈਕਲ ਸਵਾਰਾਂ ਨੂੰ ਘਸੀਟਦੀ ਹੋਈ ਕਰੀਬ 50 ਮੀਟਰ ਦੂਰੀ ਤੇ ਲੈ ਗਈ। ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਣ ਤੇ ਤੁਰੰਤ ਜਖਮੀ ਦਾਦੇ ਪੋਤੇ ਨੂੰ ਫਤਿਹਗੜ ਚੂੜੀਆਂ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਕਿ ਦਾਦੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਬੱਚੇ ਨੂੰ ਮਮੂਲੀ ਸੱਟਾਂ ਲੱਗੀਆਂ ਹਨ।ਉਧਰ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਪਤਾ ਨਹੀਂ ਚੱਲਿਆ ਪਰ ਸਾਨੂੰ ਥਾਣੇ ਫੋਨ ਆਇਆ ਸੀ ਕਿ ਨਿਕੋਸਰਾ ਮੋੜ ਤੇ ਇੱਕ ਕਾਰ ਅਤੇ ਮੋਟਰਸਾਈਕਲ ਦਾ ਐਕਸੀਡੈਂਟ ਹੋਇਆ ਹੈ ਤੇ ਮੌਕੇ ਤੇ ਪਹੁੰਚਣ ਉਪਰੰਤ ਪਤਾ ਚੱਲਿਆ ਹੈ ਕਿ ਦਾਦੇ ਪੋਤੇ ਨੂੰ ਕਾਰ ਨੇ ਟੱਕਰ ਮਾਰ ਕੇ ਜਖਮੀ ਕੀਤਾ ਹੈ ਜਿਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਸਾਡੇ ਵੱਲੋਂ ਵਹੀਕਲਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Powered by Froala Editor


Recommended Posts