ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
-ਪੀਣ ਵਾਲੇ ਨਹਿਰੀ ਪਾਣੀ ਪ੍ਰੋਜੈਕਟ ਦੀਆਂ ਪੈ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਸੜਕਾਂ ਦੀ ਨਾਲੋਂ ਨਾਲ ਮੁਰੰਮਤ ਯਕੀਨੀ ਬਣਾਈ ਜਾਵੇ : ਡਾ. ਪ੍ਰੀਤੀ ਯਾਦਵ
April 7, 2025
-

Rajni / Patiala

Repoter..Rajni

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪਟਿਆਲਾ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

-ਪੀਣ ਵਾਲੇ ਨਹਿਰੀ ਪਾਣੀ ਪ੍ਰੋਜੈਕਟ ਦੀਆਂ ਪੈ ਰਹੀਆਂ ਪਾਈਪਾਂ ਕਾਰਨ ਪੁੱਟੀਆਂ ਸੜਕਾਂ ਦੀ ਨਾਲੋਂ ਨਾਲ ਮੁਰੰਮਤ ਯਕੀਨੀ ਬਣਾਈ ਜਾਵੇ : ਡਾ. ਪ੍ਰੀਤੀ ਯਾਦਵ

-ਪਟਿਆਲਾ ਦੇ ਨਵੇਂ ਬੱਸ ਅੱਡੇ ਤੇ ਰਾਜਪੁਰਾ ਦੇ ਗਗਨ ਚੌਂਕ 'ਚ ਲੱਗਦੇ ਜਾਮ ਦੇ ਹੱਲ ਲਈ ਵੱਖ ਵੱਖ ਪਹਿਲੂਆਂ 'ਤੇ ਕੀਤੀਆਂ ਵਿਚਾਰਾਂ

ਪਟਿਆਲਾ, 7 ਅਪ੍ਰੈਲ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕੀਤੀ। ਇਸ ਦੌਰਾਨ ਪੀਣ ਵਾਲੇ ਨਹਿਰੀ ਪਾਣੀ ਪ੍ਰੋਜੈਕਟ, ਰਜਿੰਦਰਾ ਝੀਲ, ਟਰੈਫ਼ਿਕ ਸਮੱਸਿਆ, ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਸਮੇਤ ਛੋਟੀ-ਵੱਡੀ ਨਦੀ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨਾ ਸਾਡੀ ਮੁੱਖ ਤਰਜੀਹ ਹੈ, ਇਸ ਦੇ ਨਾਲ ਹੀ ਜ਼ਿਲ੍ਹੇ ਦੀ ਟਰੈਫ਼ਿਕ ਸਮੇਤ ਹੋਰ ਸਮੱਸਿਆਵਾਂ ਦੇ ਵੀ ਸਥਾਈ ਹੱਲ ਕੱਢੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਮੀਟਿੰਗ 'ਚ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਸੀ.ਏ. ਪੀ.ਡੀ.ਏ. ਮਨੀਸ਼ਾ ਰਾਣਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੀਣ ਵਾਲੇ ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸੜਕਾਂ ਜੋ ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਈਆਂ ਜਾ ਰਹੀ ਹਨ, ਉਨ੍ਹਾਂ ਦੀ ਮੁਰੰਮਤ ਦਾ ਕੰਮ ਪਾਈਪਾਂ ਪੈਣ ਤੋਂ ਤੁਰੰਤ ਬਾਅਦ ਸ਼ੁਰੂ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਫੁਹਾਰਾਂ ਚੌਕ ਤੋਂ ਲੀਲਾ ਭਵਨ ਤੇ 21 ਨੰਬਰ ਫਾਟਕ ਤੋਂ ਖੰਡਾਂ ਚੌਕ ਵਿਖੇ ਪਾਈਪਾਂ ਪੈਣ ਦੇ ਕੰਮ ਕਾਰਨ ਟਰੈਫ਼ਿਕ ਜਾਮ ਦੀ ਸਮੱਸਿਆ ਆ ਰਹੀ ਹੈ, ਇਸ ਲਈ ਇਨ੍ਹਾਂ ਸੜਕਾਂ ਦੀ ਰਿਪੇਅਰ ਤੇਜ਼ੀ ਨਾਲ ਕਰਵਾਉਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਛੋਟੀ-ਵੱਡੀ ਨਦੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨ੍ਹਾਂ ਨਦੀਆਂ ਦੇ ਕੰਮ ਨੂੰ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੱਡੀ ਨਦੀ ਵਿੱਚ ਜਿਹੜਾ ਕਲੋਨੀਆਂ ਦਾ ਪਾਣੀ ਡਿਸਚਾਰਜ ਹੁੰਦਾ ਸੀ, ਉਸ ਲਈ ਪਿੰਡ ਦੌਲਤਪੁਰ ਵਿਖੇ 15 ਐਮ.ਐਲ.ਡੀ. ਅਤੇ ਸਨੀ ਇਨਕਲੈਵ ਪਿਛੇ 26 ਐਮ.ਐਲ.ਡੀ. ਦੇ ਦੋ ਐਸ.ਟੀ.ਪੀ. ਲਗਾਏ ਜਾ ਰਹੇ ਹਨ, ਜਿਨ੍ਹਾਂ ਦਾ ਕੰਮ ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ, ਜਿਸ ਨਾਲ ਇਸ ਸਮੱਸਿਆ ਤੋਂ ਨਿਜਾਤ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਟਰੈਫ਼ਿਕ ਜਾਮ ਦੀ ਸਮੱਸਿਆ ਦਾ ਗੰਭੀਰ ਨੋਟਿਸ ਲੈਂਦਿਆਂ ਟਰੈਫ਼ਿਕ ਮੈਨੇਜਮੈਂਟ ਕਮੇਟੀ ਨੂੰ ਲਗਦੇ ਟਰੈਫ਼ਿਕ ਜਾਮ ਦਾ ਸਥਾਈ ਹੱਲ ਕੱਢਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਵੇਂ ਬੱਸ ਅੱਡੇ ਤੇ ਗਗਨ ਚੌਂਕ ਰਾਜਪੁਰਾ ਵਿਖੇ ਟਰੈਫ਼ਿਕ ਜਾਮ ਇਕ ਗੰਭੀਰ ਸਮੱਸਿਆ ਹਨ, ਇਨ੍ਹਾਂ ਦੇ ਹੱਲ ਲਈ ਮਾਹਰਾਂ ਦੀ ਰਾਏ ਲੈਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਮੀਟਿੰਗ ਦੌਰਾਨ ਟਰੈਫ਼ਿਕ ਸਮੱਸਿਆ ਲਈ ਵੱਖ ਵੱਖ ਪਹਿਲੂਆਂ 'ਤੇ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਲਈ ਕਿਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਝੀਲ ਵਿੱਚ ਆਉਂਦੇ ਪਾਣੀ ਦੀਆਂ ਪਾਈਪਾਂ ਦੀ ਲੀਕੇਜ ਨੂੰ ਠੀਕ ਕਰਨ ਲਈ ਤੁਰੰਤ ਕਾਰਵਾਈ ਅਰੰਭੀ ਜਾਵੇ।
ਫੋਟੋ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।

Powered by Froala Editor


Recommended Posts